ਫਸਲ 'ਤੇ ਸੁੰਡੀ ਦਾ ਹਮਲਾ, ਭੜਕੇ ਕਿਸਾਨਾਂ ਨੇ ਅਗਵਾ ਕੀਤੇ ਖੇਤੀਬਾੜੀ ਅਧਿਕਾਰੀ (ਵੀਡੀਓ)

12/11/2019 12:27:20 PM

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਪਿੰਡ ਕਬਰ ਵੱਛਾ ਦੇ ਕਿਸਾਨਾਂ ਨੂੰ ਸਰਕਾਰ ਵਲੋਂ ਜਾਰੀ ਕੀਤੇ ਪਰਾਲੀ ਨਾ ਸਾੜਨ ਦੇ ਹੁਕਮਾਂ ਦਾ ਖਮਿਆਜ਼ਾ ਉਸ ਸਮੇਂ ਭੁਗਤਣਾ ਪਿਆ, ਜਦੋਂ ਉਨ੍ਹਾਂ ਦੀ ਫਸਲ 'ਤੇ ਸੁੰਡੀ ਦਾ ਹਮਲਾ ਹੋ ਗਿਆ। ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੇ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ। 

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਰਕਾਰ ਦੇ ਹੁਕਮਾਂ ’ਤੇ ਪਰਾਲੀ ਨੂੰ ਅੱਗ ਲਾਏ ਬਿਨ੍ਹਾ ਫਸਲ ਬੀਜ ਦਿੱਤੀ ਸੀ, ਜਿਸ ’ਤੇ ਸੁੰਡੀ ਨੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਕਰਕੇ ਉਨ੍ਹਾਂ ਦੀ ਫਸਲ ਸੁੰਡੀ ਲੱਗਣ ਕਾਰਨ ਫਸਲ ਖਰਾਬ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ। ਦੂਜੇ ਪਾਸੇ ਬਰਬਾਦ ਫਸਲ ਦਾ ਜਾਇਜ਼ਾ ਲੈਣ ਪਹੁੰਚੇ ਖੇਤੀਬਾੜੀ ਅਧਿਕਾਰੀਆਂ ਦਾ ਪਿੰਡ ਦੇ ਕਿਸਾਨਾਂ ਵਲੋਂ ਘੇਰਾਓ ਕੀਤਾ ਗਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਫਸਲ ਦੇ ਖਰਾਬ ਹੋ ਜਾਣ ’ਤੇ ਮੁਆਵਜ਼ੇ ਦੀ ਮੰਗ ਕੀਤੀ। 

rajwinder kaur

This news is Content Editor rajwinder kaur