ਫਿਰੋਜ਼ਪੁਰ 'ਚ ਜ਼ਮੀਨੀ ਵਿਵਾਦ ਦੇ ਚੱਲਦੇ ਨੌਜਵਾਨ ਦਾ ਕਤਲ (ਵੀਡੀਓ)
Saturday, Mar 16, 2019 - 04:11 PM (IST)
ਫਿਰੋਜ਼ਪੁਰ(ਸੰਨੀ)— ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਪੰਜੇ ਦੇ ਹਿਠਾਡ 'ਚ ਸ਼ਿੰਗਾਰਾ ਸਿੰਘ ਨਾਂ ਦੇ ਨੌਜਵਾਨ ਦੀ ਕੁਝ ਲੋਕਾਂ ਨੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸ਼ਿੰਗਾਰਾ ਸਿੰਘ ਜਦੋਂ ਖੇਤਾਂ 'ਚੋਂ ਘਰ ਪਰਤ ਰਿਹਾ ਸੀ ਤਾਂ ਪਿੰਡ ਦੇ ਹੀ ਦੋ ਲੋਕਾਂ ਨੇ ਉਸਨੂੰ ਘੇਰ ਕੇ ਹਮਲਾ ਕਰ ਦਿੱਤਾ ਤੇ ਉਸ ਨੂੰ ਦੌੜਾ-ਦੌੜਾ ਕੇ ਮਾਰ ਦਿੱਤਾ। ਪੁਲਸ ਨੇ ਜ਼ਮੀਨੀ ਤਕਰਾਰ 'ਚ ਕਤਲ ਹੋਣ ਦੀ ਵਜ੍ਹਾ ਦੱਸੀ ਹੈ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਦੱਸਿਆ ਹੈ ਕਿ ਅਜੇ ਦੋਵੇਂ ਦੋਸ਼ੀ ਪੁਲਸ ਗ੍ਰਿਫਤ 'ਚੋਂ ਬਾਹਰ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ।