ਮਹੀਨੇ ਬਾਅਦ ਦੇਖਣ ਨੂੰ ਨਸੀਬ ਹੋਈ ਪੁੱਤ ਦੀ ਲਾਸ਼! (ਵੀਡੀਓ)

Saturday, Jun 15, 2019 - 09:57 AM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਪਿੰਡ ਸੁਣਵਾਂ ਵਾਲਾ 'ਚ ਉਸ ਵੇਲੇ ਮਾਤਮ ਦਾ ਮਾਹੌਲ ਬਣ ਗਿਆ ਜਦ 26 ਸਾਲਾਂ ਨੌਜਵਾਨ ਗੁਰਭੇਜ ਸਿੰਘ ਦੀ ਲਾਸ਼ ਦੁਬਈ ਤੋਂ ਉਸ ਦੇ ਪਿੰਡ ਪਹੁੰਚੀ। ਗੁਰਭੇਜ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ. ਸਿੰੰੰੰਘ ਓਬਰਏ ਦੇ ਯਤਨਾਂ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ 'ਤੇ ਪੁੱਜੀ, ਜਿੱਥੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਗੁਰਭੇਜ ਢਾਈ ਸਾਲ ਪਹਿਲਾਂ ਰੋਜ਼ੀ ਰੋਟੀ ਲਈ ਦੁਬਈ ਗਿਆ ਸੀ ਅਤੇ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹੈ ਕਿ ਗੁਰਭੇਜ ਦੀ ਸ਼ੱਕੀ ਹਾਲਾਤਾਂ 'ਚ ਮਹੀਨਾ ਪਹਿਲਾਂ ਹੀ ਮੌਤ ਹੋ ਗਈ ਸੀ ਤੇ ਪਰਿਵਾਰ ਨੂੰ ਲੱਗਦਾ ਸੀ ਕਿ ਪੁਲਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ।

ਫਿਲਹਾਲ ਗੁਰਭੇਜ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚਲਿਆ। ਦੁਬਈ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਸੱਚ ਸਾਹਮਣੇ ਆਵੇਗਾ।


author

cherry

Content Editor

Related News