ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦੀ ਇਲਾਕੇ 'ਚੋਂ ਮਿਲੀ 21 ਕਰੋੜ ਦੀ ਹੈਰੋਇਨ

10/10/2019 6:10:15 PM

ਫਿਰੋਜ਼ਪੁਰ (ਕੁਮਾਰ, ਮਨਦੀਪ) - ਸੀ.ਆਈ.ਏ. ਸਟਾਫ ਫਾਜ਼ਿਲਕਾ ਦੀ ਪੁਲਸ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੀ ਬੀ.ਓ.ਪੀ. ਬਸਤੀ ਰਾਮ ਲਾਲ ਦੇ ਇਲਾਕੇ 'ਚੋਂ 4 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਭਾਰਤੀ ਸਮਗੱਲਰਾਂ ਵਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਸੀ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਸੂਤਰਾਂ ਮੁਤਾਬਕ ਸੀ.ਆਈ.ਏ. ਸਟਾਫ ਫਾਜ਼ਿਲਕਾ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਭਾਰਤੀ ਤਸਕਰਾਂ ਵਲੋਂ ਪਾਕਿ ਸਮਗੱਲਰਾਂ ਵਲੋਂ ਹੈਰੋਇਨ ਦੀ ਵੱਡੀ ਖੇਪ ਬੀ.ਓ.ਪੀ. ਬਸਤੀ ਰਾਮ ਲਾਲ ਦੇ ਇਲਾਕੇ 'ਚ ਮੰਗਵਾਈ ਗਈ ਹੈ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਇਲਾਕੇ 'ਚ ਸਰਚ ਆਪ੍ਰੇਸ਼ਨ ਚਲਾ ਕੇ ਹੈਰੋਇਨ ਨੂੰ ਆਪਣੇ ਕਬਜ਼ੇ 'ਚ ਲੈ ਲਿਆ।


rajwinder kaur

Content Editor

Related News