ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ,

02/03/2020 10:10:15 AM

ਫਿਰੋਜ਼ਪੁਰ (ਕੁਮਾਰ, ਮਨਦੀਪ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਤਾਇਨਾਤ ਬੀ.ਐੱਸ.ਐੱਫ. ਨੇ ਇਕ ਕਿਲੋ ਹੈਰੋਇਨ ਸਣੇ 2 ਭਾਰਤੀ ਤਸਕਰਾਂ ਨੂੰ ਗਿ੍ਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਤਸਕਰਾਂ ਦਾ ਤੀਸਰਾ ਸਾਥੀ ਭੱਜਣ ’ਚ ਕਾਮਯਾਬ ਹੋ ਗਿਆ। ਬੀ.ਐੱਸ.ਐੱਫ. ਵਲੋਂ ਕਾਬੂ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ  ’ਚ ਕੀਮਤ 5 ਕਰੋੜ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਿਸ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਬੀ.ਐੱਸ.ਐੱਫ. ਦੀ 136 ਬਟਾਲੀਅਨ ਦੇ ਅਸੀਸਟੈਂਟ ਕਮਾਂਡੈਂਟ ਸ਼ੇਰ ਸਿੰਘ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਦੱਸਿਆ ਕਿ ਬੀ.ਐੱਸ.ਐੱਫ ਨੇ ਸ਼ਾਮ ਦੇ ਸਮੇਂ ਬੀ.ਓ.ਪੀ. ਨਿਊ ਮੁਹੰਮਦੀਵਾਲਾ ਦੇ ਇਲਾਕੇ ’ਚ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਉਨ੍ਹਾਂ ਪਾਕਿ ਸਮਗਲਰਾਂ ਵਲੋਂ ਭੇਜੀ ਗਈ ਇਕ ਕਿਲੋ ਹੈਰੋਇਨ ਸਣੇ 2 ਤਸਕਰਾਂ ਨੂੰ ਕਾਬੂ ਕੀਤਾ, ਜਦਕਿ ਇਕ ਫਰਾਰ ਹੋ ਗਿਆ। ਕਾਬੂ ਕੀਤੇ ਤਸਕਰਾਂ ਦੀ ਪਛਾਣ ਸੁਖਚੈਨ ਸਿੰਘ ਪੁੱਤਰ ਰਾਮ ਸਿੰਘ ਅਤੇ ਸੁਰਿੰਦਰ ਸਿੰਘ ਉਰਫ ਰਾਧੇ ਪੁੱਤਰ ਪੰਜਾਬ ਸਿੰਘ, ਜਦਕਿ ਫਰਾਰ ਤਸਕਰ ਦੀ ਪਛਾਣ ਚਰਨ ਸਿੰਘ ਉਰਫ ਚੰਨਾ ਪੁੱਤਰ ਬਖਸ਼ੀਸ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।


rajwinder kaur

Content Editor

Related News