CIA ਸਟਾਫ ਫਿਰੋਜ਼ਪੁਰ ਵਲੋਂ 9 ਕਰੋੜ 40 ਲੱਖ ਦੀ ਹੈਰੋਇਨ ਸਣੇ ਤਸਕਰ ਕਾਬੂ

Thursday, Nov 28, 2019 - 11:55 AM (IST)

CIA ਸਟਾਫ ਫਿਰੋਜ਼ਪੁਰ ਵਲੋਂ 9 ਕਰੋੜ 40 ਲੱਖ ਦੀ ਹੈਰੋਇਨ ਸਣੇ ਤਸਕਰ ਕਾਬੂ

ਫਿਰੋਜ਼ਪੁਰ (ਕੁਮਾਰ) - ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੀ ਪੁਲਸ ਨੇ 1 ਕਿਲੋ 880 ਗ੍ਰਾਮ ਹੈਰੋਇਨ ਅਤੇ ਮੋਬਾਇਲ ਫੋਨ ਸਣੇ ਇਕ ਤਸਕਰ ਨੂੰ ਗਿ੍ਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਤਸਕਰ ਦੀ ਪਛਾਣ ਬਲਵਿੰਦਰ ਸਿੰਘ ਉਰਫ ਬੱਲੀ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਬਾਦਲ ਕੇ ਉਤਾੜ ਜ਼ਿਲਾ ਫਾਜ਼ਿਲਕਾ ਵਜੋਂ ਹੋਈ ਹੈ। ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 9 ਕਰੋੜ 40 ਲੱਖ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ। 

ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਵਿਵੇਕ ਸ਼ੀਲ ਸੋਨੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਸੀ.ਆਈ.ਏ. ਸਟਾਫ ਫਿਰੋਜ਼ਪੁਰ ਦੇ ਸਬ ਇੰਸਪੈਕਟਰ ਅਮਰਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਵਿੰਦਰ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ। ਇਸ ਸਮੇਂ ਉਹ ਬੱਸ ਅੱਡੇ ’ਚ ਖੜ੍ਹਾ ਹੋ ਕੇ ਕਿਸੇ ਵਿਅਕਤੀ ਦਾ ਇੰਤਜ਼ਾਰ ਕਰ ਰਿਹਾ ਹੈ, ਨੂੰ ਕਾਬੂ ਕੀਤਾ ਜਾਵੇ। ਇਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰਕੇ ਉਸ ਕੋਲੋ 1 ਕਿਲੋ 880 ਗ੍ਰਾਮ ਹੈਰੋਇਨ ਅਤੇ 1 ਮੋਬਾਇਲ ਫੋਨ ਬਰਾਮਦ ਕੀਤਾ, ਜਿਸ ਦੇ ਆਧਾਰ ’ਤੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ।


author

rajwinder kaur

Content Editor

Related News