BSF ਨੇ ਪਾਕਿਸਤਾਨੀ ਸਮੱਗਲਰਾਂ ਦੀ ਕੋਸ਼ਿਸ਼ ਕੀਤੀ ਨਾਕਾਮ : ਜ਼ਬਤ ਕੀਤੀ 12 ਕਰੋੜ ਰੁਪਏ ਦੀ ਹੈਰੋਇਨ

06/14/2023 11:27:22 AM

ਫ਼ਿਰੋਜ਼ਪੁਰ (ਕੁਮਾਰ) - ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕਟ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰਾਮਦ ਹੋਈ ਹੈਰੋਇਨ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ਨੂੰ ਜਵਾਨਾਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ।

ਇਹ ਵੀ ਪੜ੍ਹੋ : MRF ਨੇ ਬਣਾਇਆ ਰਿਕਾਰਡ, 1 ਲੱਖ ਰੁਪਏ ਦਾ ਅੰਕੜਾ ਪਾਰ ਕਰਨ ਵਾਲਾ ਭਾਰਤ ਦਾ ਪਹਿਲਾ ਸਟਾਕ ਬਣਿਆ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਫਿਰੋਜ਼ਪੁਰ ਸਰਹੱਦ ਨਾਲ ਲੱਗਦੇ ਬੀ.ਓ.ਪੀ. ਮਬੋਕੇ ਦੇ ਇਲਾਕੇ ਵਿੱਚ ਹੈਰੋਇਨ ਦੀ ਇੱਕ ਖੇਪ ਭੇਜੀ ਗਈ ਹੈ। ਇਸ ਸੂਚਨਾ ਦੇ ਅਧਾਰ 'ਤੇ ਬੀ.ਐੱਸ.ਐੱਫ ਵੱਲੋਂ ਬੀ. ਓ. ਪੀ. ਮਬੋਕੇ ਦੇ ਇਲਾਕੇ ਵਿੱਚ ਸਰਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸਰਹੱਦ ਦੇ ਜਵਾਨਾਂ ਨੂੰ ਖੇਤਾਂ ਵਿਚੋਂ ਕਾਲੇ ਰੰਗ ਦਾ ਇਕ ਬੈਗ ਮਿਲਿਆ, ਜਿਸ ਵਿੱਚ 3 ਪੈਕਟ ਹੈਰੋਇਨ ਬਰਾਮਦ ਹੋਏ। ਬਰਾਮਦ ਪੈਕੇਟਾਂ ਵਿੱਚ ਕਰੀਬ ਢਾਈ ਕਿੱਲੋ ਹੈਰੋਇਨ ਸੀ। ਬੀ.ਐੱਸ.ਐੱਫ. ਵੱਲੋਂ ਇਲਾਕੇ ਵਿੱਚ ਅਜੇ ਵੀ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ਤੱਕ ਪਹੁੰਚੇਗੀ ਅੰਮ੍ਰਿਤਸਰ ਦੀ ਬਾਸਮਤੀ ਦੀ ਮਹਿਕ, 80 ਪਿੰਡਾਂ ਦੇ ਕਿਸਾਨਾਂ ਨੇ ਲਿਆ ਵੱਡਾ ਅਹਿਦ

ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

rajwinder kaur

This news is Content Editor rajwinder kaur