ਭਾਰਤ-ਪਾਕਿ ਸਰਹੱਦ 'ਤੇ BSF ਵਲੋਂ ਫਾਇਰਿੰਗ, ਪਾਕਿ ਘੁਸਪੈਠੀਆ ਕੀਤਾ ਢੇਰ

Thursday, Feb 03, 2022 - 11:35 AM (IST)

ਭਾਰਤ-ਪਾਕਿ ਸਰਹੱਦ 'ਤੇ BSF ਵਲੋਂ ਫਾਇਰਿੰਗ, ਪਾਕਿ ਘੁਸਪੈਠੀਆ ਕੀਤਾ ਢੇਰ

ਫ਼ਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ.ਐੱਸ.ਐੱਫ. ਨੇ ਘੁਸਪੈਠ ਕਰਦੇ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਬੀ.ਐੱਸ.ਐੱਫ ਪੰਜਾਬ ਫਰੰਟੀਅਰ ਦੇ ਪਬਲਿਕ ਰੀਲੇਸ਼ਨ ਅਫ਼ਸਰ ਕਮ ਡੀ.ਆਈ.ਜੀ. ਨੇ ਦੱਸਿਆ ਕਿ ਫਿਰੋਜ਼ਪੁਰ ਸੈਕਟਰ ਦੇ ਬੀ.ਓ.ਪੀ. ਕੇ.ਐੱਸ.ਵਾਲਾ ਖੇਤਰ ਵਿੱਚ ਡਿਊਟੀ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਸ਼ੱਕੀ ਗਤੀਵਿਧੀਆਂ ਦੇਖੀਆਂ। 

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਹਾਲਤ ’ਚ ਭਾਰਤੀ ਸਰਹੱਦ ਨੇੜੇ ਕੰਡਿਆਲੀ ਤਾਰ ਨੇੜੇ ਇਕ ਪਾਕਿ ਘੁਸਪੈਠੀਏ ਨੂੰ ਆਪਣੇ ਵੱਲ ਨੂੰ ਆਉਂਦੇ ਵੇਖਿਆ, ਜਿਸ ਨੂੰ ਸਿਪਾਹੀਆਂ ਨੇ ਲਲਕਾਰਿਆ। ਇਸ ਦੌਰਾਨ ਪਾਕਿਸਤਾਨੀ ਨਾਗਰਿਕ ਨਹੀਂ ਰੁਕਿਆ। ਜਿਵੇਂ ਹੀ ਉਹ ਭਾਰਤੀ ਸਰਹੱਦ 'ਚ ਦਾਖ਼ਲ ਹੋਇਆ ਤਾਂ ਬੀ.ਐੱਸ.ਐੱਫ ਦੇ ਜਵਾਨਾਂ ਨੇ ਫਾਇਰਿੰਗ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ. ਵੱਲੋਂ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)


author

rajwinder kaur

Content Editor

Related News