ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਹੋਈ 15 ਕਰੋੜ ਦੀ ਹੈਰੋਇਨ
Monday, Mar 23, 2020 - 12:00 PM (IST)
ਫਿਰੋਜ਼ਪੁਰ (ਕੁਮਾਰ) - ਸਰਹੱਦ ’ਤੇ ਤਾਇਨਾਤ ਬੀ.ਐੱਸ. ਐੱਫ ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਪਾਕਿ ਤੋਂ ਆਈ 3 ਪੈਕੇਟ ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਬਰਾਮਦ ਹੋਈ 3 ਕਿਲੋਂ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 15 ਕਰੋੜ ਰੁਪਏ ਦੇ ਕਰੀਬ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ. ਦੀ 124 ਬਟਾਲੀਅਨ ਨੇ ਬੀ.ਐੱਸ.ਐੱਫ ਦੀ ਚੈਕ ਪੋਸਟ ਗਜਨੀਵਾਲਾ ਦੇ ਕੋਲੋ ਇਹ ਹੈਰੋਇਨ ਬਰਾਮਦ ਕੀਤੀ ਹੈ, ਜੋ ਸਰਹੱਦ ਦੇ ਨੇੜੇ ਵਾਲੀ ਜ਼ਮੀਨ ’ਚ ਦੱਬੀ ਹੋਈ ਸੀ। ਬਰਾਮਦ ਹੋਈ ਹੈਰੋਇਨ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਬੀ.ਐੱਸ.ਐੱਫ ਵਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਫਿਰੋਜ਼ਪੁਰ : 5 ਕਰੋੜ ਤੋਂ ਵੱਧ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ
ਪੜ੍ਹੋ ਇਹ ਵੀ ਖਬਰ - ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ ਤੋਂ ਕਰੀਬ 20 ਕਰੋੜ ਦੀ ਹੈਰੋਇਨ ਬਰਾਮਦ
ਪੜ੍ਹੋ ਇਹ ਵੀ ਖਬਰ - ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ