ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ BSF ਵੱਲੋਂ ਕਰੋੜਾਂ ਰੁਪਏ ਦੀ ਹੈਰੋਇਨ ਦੇ 14 ਛੋਟੇ ਪੈਕੇਟ ਬਰਾਮਦ

06/21/2023 11:25:28 AM

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀ. ਐੱਸ. ਐੱਫ਼ ਦੀ ਖੁਰਾ ਚੈਕਿੰਗ ਪਾਰਟੀ ਨੇ ਤਲਾਸ਼ੀ ਮੁਹਿੰਮ ਦੌਰਾਨ 100/100 ਗ੍ਰਾਮ ਦੇ ਕਰੀਬ ਹੈਰੋਇਨ ਦੇ 14 ਪੈਕਟ ਬਰਾਮਦ ਕੀਤੇ। ਬੀ. ਐੱਸ. ਐੱਫ਼ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਸਾਢੇ 6 ਵਜੇ ਬੀ. ਓ. ਪੀ. ਜਗਦੀਸ਼ ਦੇ ਇਲਾਕੇ ਵਿੱਚ ਬੀ. ਪੀ. ਨੰਬਰ 192/16 ਨੇੜੇ ਬੀ. ਐੱਸ. ਐੱਫ਼ ਦੀ ਖੁਰਾ ਚੈਕਿੰਗ ਪਾਰਟੀ ਨੇ ਆਈ. ਬੀ.(ਆਉਣ-ਜਾਣ ਵਾਲੇ ਵਿਅਕਤੀ ਦੇ ਪੈਰਾਂ ਦੇ ਨਿਸ਼ਾਨ) ਵੇਖੇ ਅਤੇ ਤੁਰੰਤ ਉਸ ਇਲਾਕੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਚੈਕਿੰਗ ਦੌਰਾਨ ਖੁਰਾ ਪਾਰਟੀ ਨੂੰ 14 ਛੋਟੇ ਪੈਕੇਟ ਮਿਲੇ ਅਤੇ ਹਰੇਕ ਪੈਕੇਟ ਵਿਚ 100/100 ਗ੍ਰਾਮ ਹੈਰੋਇਨ ਵਰਗਾ ਪਦਾਰਥ ਬਰਾਮਦ ਹੋਇਆ।

ਇਹ ਵੀ ਪੜ੍ਹੋ:ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ-ਜਿਹਾ ਰਹੇਗਾ ਮੌਸਮ

ਬੀ. ਐੱਸ. ਐੱਫ਼. ਵੱਲੋਂ ਇਹ ਪੈਕਟ ਕਿਸ ਵਿਅਕਤੀ ਵੱਲੋਂ ਇਥੇ ਲਿਆਂਦੇ ਗਏ ਸਨ ਅਤੇ ਅੱਗੇ ਕਿੱਥੇ ਸਪਲਾਈ ਕੀਤੇ ਜਾਣੇ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ:600 ਕਰੋੜ ਨਾਲ ਬੁੱਢੇ ਨਾਲੇ ਦਾ ਪਾਣੀ ਹੋਵੇਗਾ ਸਾਫ਼, ਰਾਜਸਥਾਨ ਨੂੰ ਵੀ ਮਿਲੇਗਾ ਸਾਫ਼ ਸੁਥਰਾ ਪਾਣੀ: ਭਗਵੰਤ ਮਾਨ 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

shivani attri

This news is Content Editor shivani attri