ਕੇਂਦਰੀ ਜੇਲ੍ਹ ’ਚੋਂ ਦੋ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Wednesday, Sep 20, 2023 - 05:31 PM (IST)

ਕੇਂਦਰੀ ਜੇਲ੍ਹ ’ਚੋਂ ਦੋ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਉਕਤ ਹਵਾਲਾਤੀਆਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ. ਐੱਸ. ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 11802 ਰਾਹੀਂ ਰਿਸ਼ਵਪਾਲ ਗੋਇਲ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 18 ਸਤੰਬਰ 2023 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਪ੍ਰਾਪਤ ਹੋਣ ਤੇ ਪੁਰਾਣੀ ਬੈਰਕ ਨੰਬਰ 10 ਦੀ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਹਵਾਲਾਤੀ ਦਿਲਪ੍ਰੀਤ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਪਿੰਡ ਕੁਹਾਰ ਵਾਲਾ ਜ਼ਿਲ੍ਹਾ ਫਰੀਦਕੋਟ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਸੈਮਸੰਗ ਕੀਪੈਡ ਸਮੇਤ ਬੈਟਰੀ ਤੇ ਬਿਨ੍ਹਾ ਸਿੰਮ ਕਾਰਡ ਬਰਾਮਦ ਹੋਇਆ। 

ਜਾਂਚਕਰਤਾ ਨੇ ਦੱਸਿਆ ਕਿ ਇਕ ਹੋਰ ਪੱਤਰ ਨੰਬਰ 5386 ਰਾਹੀਂ ਸਰਬਜੀਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 18 ਸਤੰਬਰ 2023 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਪ੍ਰਾਪਤ ਹੋਣ ਤੇ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਦੀ ਤਲਾਸ਼ੀ ਕੀਤੀ ਗਈ ਤੇ ਤਲਾਸ਼ੀ ਦੌਰਾਨ ਹਵਾਲਾਤੀ ਇੰਦਰਜੀਤ ਸਿੰਘ ਉਰਫ ਫਤਿਹ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਗਾਮੇ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਨੋਕੀਆ ਕੀਪੈਡ ਸਮੇਤ ਬੈਟਰੀ ਤੇ ਸਿੰਮ ਮਾਰਡ ਵੀ.ਆਈ ਬਰਾਮਦ ਹੋਇਆ। ਪੁਲਸ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News