ਫਿਰੋਜ਼ਪੁਰ ’ਚ ਕਿਸਾਨਾਂ ਵਲੋਂ ਰੇਲ ਟ੍ਰੈਕ ਜਾਮ, ਹਨੂਮਾਨਗੜ ਵੱਲ ਜਾ ਰਹੀਆਂ ਰੇਲ ਗੱਡੀਆਂ ਨੂੰ ਰੋਕਿਆ (ਤਸਵੀਰਾਂ)

10/18/2021 10:34:04 AM

ਫਿਰੋਜ਼ਪੁਰ (ਕੁਮਾਰ) - ਯੂ.ਪੀ. ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਰਾਜ ਮੰਤਰੀ ਦੇ ਬੇਟੇ ਵੱਲੋਂ ਇਕ ਸਾਜਿਸ਼ ਤਹਿਤ ਕਿਸਾਨਾਂ ਦੇ ਕੀਤੇ ਕਤਲ ਦੇ ਵਿਰੋਧ ਵਿੱਚ ਕੇਂਦਰੀ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਇਸ ਮੁਕੱਦਮੇ ’ਚ ਨਾਮਜ਼ਦ ਤੇ ਗ੍ਰਿਫ਼ਤਾਰ ਕਰਨ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ। ਇਸ ਐਲਾਨ ਦੇ ਤਹਿਤ ਅੱਜ ਫਿਰੋਜ਼ਪੁਰ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਕੋਲ ਬਸਤੀ ਭੱਟੀਆ ਵਾਲੀ ਦੇ ਰੇਲਵੇ ਫਾਟਕ ’ਤੇ ਕਿਸਾਨਾਂ ਨੇ ਹਨੂਮਾਨਗੜ੍ਹ ਵੱਲ ਜਾ ਰਹੀ ਰੇਲ ਗੱਡੀ ਨੂੰ ਰੋਕ ਲਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)

ਇਸ ਮੌਕੇ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਤੇ ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਕਿਸਾਨਾ ਵੱਲੋਂ ਰੇਲ ਰੋਕੋ ਅੰਦੋਲਨ ਦੇ ਕੀਤੇ ਐਲਾਨ ਨੂੰ ਦੇਖਦੇ ਹੋਏ ਸਰਕਾਰ ਅਤੇ ਰੇਲ ਵਿਭਾਗ ਨੇ ਪਹਿਲਾਂ ਹੀ ਗੱਡੀਆਂ ਰੇਲ ਸਟੇਸ਼ਨਾਂ ’ਤੇ ਖੜੀਆਂ ਕਰ ਦਿੱਤੀਆ ਹਨ ਅਤੇ ਕਿਸਾਨਾਂ ਨੂੰ ਗੱਡੀਆਂ ਰੋਕਣ ਦਾ ਮੌਕਾ ਹੀ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨ ਅੱਜ ਸਵੇਰੇ 3 ਵਜੇ ਤੋਂ ਹੀ ਰੇਲ ਟ੍ਰੈਕਾਂ ’ਤੇ ਪਹੁੰਚ ਗਏ ਸਨ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ! ਸਰਟੀਫਿਕੇਟ ਦੇਣ ਬਦਲੇ ਮਾਪਿਆਂ ਦੀ ਜੇਬ ’ਚੋਂ ਕਰੋੜਾਂ ਰੁਪਏ ਖਿਸਕਾਏਗਾ ਪੰਜਾਬ ਸਿੱਖਿਆ ਬੋਰਡ

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਰੇਲ ਗੱਡੀਆ ਰੋਕਣ ਦੇ ਬਾਵਜੂਦ ਅੱਜ ਸ਼ਾਮ ਤੱਕ ਰੇਲ ਟੈ੍ਰਕਾਂ ’ਤੇ ਬੇਠੇ ਰਹਿਣਗੇ ਅਤੇ ਰੇਲਵੇ ਲਾਈਨਾਂ ਪੂਰੀ ਤਰ੍ਹਾਂ ਜਾਮ ਰੱਖਣਗੇ। ਕਿਸਾਨਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਤੁਰੰਤ ਵਾਪਸ ਲਏ ਜਾਣ ਅਤੇ ਲਖੀਮਪੁਰ ਕਤਲਕਾਂਡ ਵਿਚ ਕੇਂਦਰੀ ਰਾਜ ਮੰਤਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)

rajwinder kaur

This news is Content Editor rajwinder kaur