ਜਨਰਲ ਜੇ. ਜੇ.ਸਿੰਘ ਵਲੋਂ ਫਿਰੋਜ਼ਪੁਰ ਤੋਂ 2019 ਦੀ ਚੋਣ ਲੜਨਾ ਲਗਭਗ ਤੈਅ
Thursday, Jan 24, 2019 - 05:07 PM (IST)

ਫਿਰੋਜ਼ਪੁਰ - 2019 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ 'ਚ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਦੇ ਫਿਰੋਜ਼ਪੁਰ ਹਲਕੇ 'ਤੋਂ ਚੋਣ ਲੜ ਸਕਦੇ ਹਨ। ਦੱਸ ਦੇਈਏ ਕਿ ਜੇ.ਜੇ ਸਿੰਘ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਪੰਜਾਬ ਡੈਮੋਕ੍ਰੈਟਿਕ ਫਰੰਟ 'ਚ ਸ਼ਾਮਲ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਤੋਂ ਮੌਜੂਦਾ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਸ਼ੇਰ ਸਿੰਘ ਘੁਬਾਇਆ ਸੰਸਦ ਮੈਂਬਰ ਹਨ। 2017 ਦੀਆਂ ਚੋਣਾਂ ਦੌਰਾਨ ਪੁੱਤਰ ਨੂੰ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ 'ਤੇ ਉਨ੍ਹਾਂ ਨੇ ਆਪਣੇ ਆਪ ਨੂੰ ਪਾਰਟੀ ਤੋਂ ਪਰੇ ਕਰ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਕਾਂਗਰਸ ਦੀ ਟਿਕਟ ਤੋਂ ਵਿਧਾਇਕ ਚੁਣਿਆ ਗਿਆ।