ਵਿਧਾਇਕ ਪਿੰਕੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਕੀਤੀ ਮੁਲਾਕਾਤ, ਵੰਡੇ ਟ੍ਰਾਈ ਸਾਈਕਲ

Sunday, Sep 15, 2019 - 11:30 AM (IST)

ਵਿਧਾਇਕ ਪਿੰਕੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਕੀਤੀ ਮੁਲਾਕਾਤ, ਵੰਡੇ ਟ੍ਰਾਈ ਸਾਈਕਲ

ਫਿਰੋਜ਼ਪੁਰ (ਸੰਨੀ, ਕੁਮਾਰ, ਮਨਦੀਪ) - ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਗੋਲਡਨ ਐਰੋ ਆਸ਼ਾ ਰਿਹੈਬਲੀਟੇਸ਼ਨ ਸੈਂਟਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਨੇ ਸਕੂਲ 'ਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਉਕਤ ਬੱਚਿਆਂ ਨੂੰ ਫਲ ਵੰਡੇ ਅਤੇ ਬੈਟਰੀ 'ਤੇ ਚੱਲਣ ਵਾਲਾ ਟ੍ਰਾਈਸਾਈਕਲ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਸਕੂਲ 'ਚ ਬੱਚਿਆਂ ਲਈ ਉਨ੍ਹਾਂ ਨੇ ਜੋ ਲੋੜਾਂ ਦੇਖੀਆਂ, ਉਨ੍ਹਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਇਸ ਸਕੂਲ ਨੂੰ 25 ਲੱਖ ਰੁਪਏ ਦਾ ਚੈੱਕ ਲਿਆ ਕੇ ਦਿੱਤਾ ਤੇ ਉਸ ਰਾਸ਼ੀ ਨਾਲ ਸਕੂਲ ਦੀ ਨੁਹਾਰ ਬਦਲਣ ਦੇ ਨਾਲ-ਨਾਲ ਗੂੰਗੇ, ਬਹਿਰੇ ਤੇ ਖਾਸ ਲੋੜਾਂ ਵਾਲੇ ਬੱਚਿਆਂ ਦੀ ਐਕਸਰਸਾਈਜ਼ ਕਰਨ ਲਈ ਆਧੁਨਿਕ ਮਸ਼ੀਨਾਂ, ਖੇਡਣ ਦਾ ਸਾਮਾਨ, ਪੜ੍ਹਨ ਅਤੇ ਉਨ੍ਹਾਂ ਨੂੰ ਆਧੁਨਿਕ ਜਾਣਕਾਰੀਆਂ ਦੇਣ ਲਈ ਇਲੈਕਟ੍ਰਾਨਿਕ ਸਾਮਾਨ ਅਤੇ ਕੰਪਿਊਟਰ ਆਦਿ ਉਪਲੱਬਧ ਕਰਵਾਏ ਗਏ ਹਨ।

PunjabKesari

ਵਿਧਾਇਕ ਪਿੰਕੀ ਨੇ ਇਸ ਸਕੂਲ ਦੀ ਪ੍ਰਿੰਸੀਪਲ ਅਤੇ ਸਟਾਫ ਦੀ ਭਰਪੂਰ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਡਫ ਐਂਡ ਡਮ ਸਕੂਲ 'ਚ ਪੜ੍ਹਦੇ ਇਨ੍ਹਾਂ ਬੱਚਿਆਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਵਲੋਂ ਤਿਆਰ ਕੀਤਾ ਗਿਆ ਸਾਮਾਨ ਦੇਖਿਆ ਅਤੇ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਇਸ ਦੇ ਯੋਗ ਬਣਾਉਣ ਲਈ ਪਰਿਵਾਰ ਦੇ ਨਾਲ-ਨਾਲ ਅਧਿਆਪਕਾਂ ਨੇ ਬਹੁਤ ਮਿਹਨਤ ਕੀਤੀ ਹੈ। ਇਸ ਮੌਕੇ ਸੈਂਟਰ ਦੀ ਪ੍ਰਿੰਸੀਪਲ ਮੈਡਮ ਨੇ ਦੱਸਿਆ ਕਿ ਇਸ ਸਕੂਲ ਦੇ ਕਮਰਿਆਂ ਅਤੇ ਸਕੂਲ ਨੂੰ ਖੂਬਸੂਰਤ ਬਣਾਉਣ ਅਤੇ ਸਕੂਲ 'ਚ ਬੱਚਿਆਂ ਲਈ ਹਰ ਤਰ੍ਹਾਂ ਦਾ ਪ੍ਰਬੰਧ ਕਰਨ 'ਚ ਪੰਜਾਬ ਸਰਕਾਰ ਵਲੋਂ ਵਿਧਾਇਕ ਪਿੰਕੀ ਨੇ ਦਿੱਤੇ ਗਏ 25 ਲੱਖ ਰੁਪਏ ਬਹੁਤ ਮਦਦਗਾਰ ਸਾਬਤ ਹੋਏ ਹਨ ਅਤੇ ਉਹ ਇਸ ਲਈ ਵਿਧਾਇਕ ਪਿੰਕੀ ਅਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ, ਕਾਂਗਰਸੀ ਆਗੂ ਬਿੱਟੂ ਸਾਂਗਾ, ਗੋਗੀ ਪਿਆਰੇਆਣਾ, ਸੁਖਵਿੰਦਰ ਅਟਾਰੀ ਆਦਿ ਮੌਜੂਦ ਸਨ।


author

rajwinder kaur

Content Editor

Related News