ਫਿਰੋਜ਼ਪੁਰ ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ 90 ਲੱਖ ਰੁਪਏ ਦੀ ਹੈਰੋਇਨ ਸਣੇ ਜਨਾਨੀ ਨੂੰ ਕੀਤਾ ਕਾਬੂ
Monday, Nov 08, 2021 - 02:43 PM (IST)
ਫ਼ਿਰੋਜ਼ਪੁਰ (ਕੁਮਾਰ) - ਨਾਰਕੋਟਿਕ ਕੰਟਰੋਲ ਸੈੱਲ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ. ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਇਕ ਜਨਾਨੀ ਅਤੇ ਉਸਦੇ ਇਕ ਸਾਥੀ ਨੂੰ 180 ਗ੍ਰਾਮ ਹੈਰੋਇਨ ਬਰਾਮਦ ਹੋਣ ਦੇ ਦੋਸ਼ ’ਚ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 90 ਲੱਖ ਰੁਪਏ ਦੱਸੀ ਜਾਂਦੀ ਹੈ l ਇਹ ਜਾਣਕਾਰੀ ਦਿੰਦੇ ਹੋਏ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਅੰਗਰੇਜ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਮੇਨ ਚੌਕ ਤਲਵੰਡੀ ਭਾਈ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕੀਤੀ ਜਾ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਹਰਿਆਣਾ ਨੰਬਰ ਦੀ ਇਕ ਸਵਿਫਟ ਕਾਰ ਐੱਚ.ਆਰ.-30 ਐੱਮ-1221 ਵਿਚ ਘੱਲ ਖੁਰਦ ਵਾਲੇ ਪਾਸਿਓਂ ਇਕ ਜਨਾਨੀ ਸਮੇਤ ਦੋ ਵਿਅਕਤੀ ਹੈਰੋਇਨ ਲੈ ਕੇ ਆ ਰਹੇ ਹਨ। ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਾਕਾਬੰਦੀ ਕਰਦੇ ਹੋਏ ਕਾਰ ’ਤੇ ਆ ਰਹੇ ਸ਼ਮਸ਼ੇਰ ਸਿੰਘ ਵਾਸੀ ਗਾਮ ਦਿਲਾਵਰਪੁਰ ਜ਼ਿਲ੍ਹਾ ਪਟਿਆਲਾ ਤੇ ਮਨਜੀਤ ਕੌਰ ਵਾਸੀ ਪਿੰਡ ਕੰਗਨਵਾਲ ਜ਼ਿਲ੍ਹਾ ਮਲੇਰਕੋਟਲਾ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਕਤ ਲੋਕਾਂ ਕੋਲੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਵੱਲੋਂ ਫੜੀ ਗਈ ਜਨਾਨੀ ਅਤੇ ਉਸ ਦੇ ਸਾਥੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ