... ਤੇ ਸੁਖਬੀਰ ਖਿਲਾਫ ਨਵਜੌਤ ਕੌਰ ਸਿੱਧੂ ਨੂੰ ਉਤਾਰ ਸਕਦੀ ਹੈ ਕਾਂਗਰਸ

Saturday, Mar 30, 2019 - 05:00 PM (IST)

... ਤੇ ਸੁਖਬੀਰ ਖਿਲਾਫ ਨਵਜੌਤ ਕੌਰ ਸਿੱਧੂ ਨੂੰ ਉਤਾਰ ਸਕਦੀ ਹੈ ਕਾਂਗਰਸ

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸੰਸਦੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਪਹਿਲਾਂ ਸਾਬਕਾ ਸਿੰਚਾਈ ਮੰਤਰੀ ਪੰਜਾਬ ਜਨਮੇਜਾ ਸਿੰਘ ਸੇਖੋਂ ਅਤੇ ਫਿਰ ਹਰਸਿਮਰਤ ਬਾਦਲ ਨੂੰ ਚੋਣ ਲੜਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਵਿਚਾਰ-ਚਰਚਾ ਕੀਤੀ ਜਾ ਰਹੀ ਸੀ। ਸਮੇਂ ਦੇ ਬਦਲਦੇ ਹੁਣ ਅਕਾਲੀ-ਭਾਜਪਾ ਵਲੋਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਹਲਕੇ ਤੋਂ ਚੋਣ ਲੜਾਉਣ ਦੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਭਾਜਪਾ ਹਾਈਕਮਾਨ 'ਚ ਚਰਚਾ ਹੋ ਰਹੀ ਹੈ, ਕਿਉਂਕਿ ਜਲਾਲਾਬਾਦ ਸੁਖਬੀਰ ਸਿੰਘ ਬਾਦਲ ਦਾ ਹਲਕਾ ਹੈ, ਜਿਥੋਂ ਉਹ ਭਾਰੀ ਵੋਟਾਂ ਨਾਲ ਜਿੱਤ ਹਾਸਲ ਕਰ ਚੁੱਕੇ ਹਨ। ਜੇਕਰ ਦੇਖਿਆ ਜਾਵੇ ਤਾਂ ਅਕਾਲੀ-ਭਾਜਪਾ ਵਲੋਂ ਇਨ੍ਹਾਂ ਤਿੰਨਾਂ ਨਾਵਾਂ 'ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚੋਂ ਇਕ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਚੋਣ ਲੜ ਸਕਦਾ ਹੈ। 

ਦੱਸ ਦੇਈਏ ਕਿ ਇਸ ਸਮੇਂ ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਬਾਦਲ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਜ਼ਿਆਦਾ ਨਜ਼ਰ ਆ ਰਹੀਆਂ ਹਨ। ਦੂਜੇ ਪਾਸੇ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਵਾਲੇ ਯਤਨਸ਼ੀਲ ਉਮੀਦਵਾਰਾਂ 'ਚ ਸੰਸਦ ਸ਼ੇਰ ਸਿੰਘ ਘੁਬਾਇਆ, ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਅਹੁਦੇਦਾਰ ਰਮਿੰਦਰ ਆਵਲਾ ਤੇ ਕਈ ਹੋਰ ਉਮੀਦਵਾਰਾਂ ਦੇ ਨਾਂ ਸੁਣਨ ਨੂੰ ਮਿਲ ਰਹੇ ਹਨ। ਸੁਖਬੀਰ ਬਾਦਲ ਵਲੋਂ ਫਿਰੋਜ਼ਪੁਰ ਸੰਸਦੀ ਹਲਕੇ ਤੋਂ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਵਲੋਂ ਨਵੀਂ ਰਣਨੀਤੀ ਬਣਾਈ ਜਾ ਰਹੀ ਹੈ। ਕਾਂਗਰਸ ਪਾਰਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਨ ਨੇ ਫਿਰੋਜ਼ਪੁਰ ਸੰਸਦੀ ਖੇਤਰ ਤੋਂ ਕੈਬਨਿਟ ਮੰਤਰੀ ਨਵਜੋਤ ਸਿੱੱਧੂ ਦੀ ਧਰਮਪਤਨੀ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਦੀ ਟਿਕਟ 'ਤੇ ਚੋਣ ਲੜਾਉਣ ਲਈ ਵਿਚਾਰ-ਵਟਾਂਦਰਾ ਕਰਨਾ ਸ਼ੁਰੂ ਕਰ ਦਿੱਤਾ ਹੈ।


author

rajwinder kaur

Content Editor

Related News