ਫਿਰੋਜ਼ਪੁਰ ਜੇਲ੍ਹ ’ਚ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼, ਸਾਹਮਣੇ ਆਏ ਹੈਰਾਨੀਜਨਕ ਤੱਥ
Monday, Oct 09, 2023 - 11:11 AM (IST)
ਫਿਰੋਜ਼ਪੁਰ (ਕੁਮਾਰ, ਪਰਮਜੀਤ) : ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਏ. ਆਈ. ਜੀ. ਲਖਬੀਰ ਸਿੰਘ ਅਤੇ ਇੰਸਪੈਕਟਰ ਬਲਦੇਵ ਸਿੰਘ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਚੱਲ ਰਹੇ ਨਸ਼ਾ ਸਮੱਗਲਿੰਗ ਦੇ ਨੈੱਟਵਰਕ ਨੂੰ ਤੋੜਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਪ੍ਰਾਇਮਰੀ ਤੇ ਹਾਈ ਸਕੂਲਾਂ ਨੂੰ ਲੈ ਕੇ ਐਕਸ਼ਨ 'ਚ ਸਿੱਖਿਆ ਵਿਭਾਗ, ਸਖ਼ਤ ਆਦੇਸ਼ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਆਈ. ਜੀ. ਲਖਬੀਰ ਸਿੰਘ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੋਨੂੰ ਉਰਫ ਟਿੱਡੀ ਪੁੱਤਰ ਮਹੇਸ਼ ਸਿੰਘ ਵਾਸੀ ਪ੍ਰੇਮ ਨਗਰ ਫਿਰੋਜ਼ਪੁਰ ਛਾਉਣੀ, ਅਮਰੀਕ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪੱਲਾ ਮੇਘਾ ਅਤੇ ਰਾਜ ਕੁਮਾਰ ਉਰਫ ਰਾਜਾ ਪੁੱਤਰ ਫਕੀਰ ਚੰਦ ਵਾਸੀ ਰਾਜਘਾਟ ਮੱਛੀ ਮੰਡੀ ਫਿਰੋਜ਼ਪੁਰ ਐੱਨ. ਡੀ. ਪੀ. ਐੱਸ. ਐਕਟ ਤਹਿਤ ਵੱਖ-ਵੱਖ ਕੇਸਾਂ ’ਚ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਬੰਦ ਹਨ ਅਤੇ ਜੇਲ੍ਹ ’ਚ ਨਸ਼ਾ ਸਮੱਗਲਿੰਗ ਦਾ ਰੈਕੇਟ ਚਲਾ ਰਹੇ ਹਨ। ਉਨ੍ਹਾਂ ਵਲੋਂ ਜੇਲ੍ਹ ’ਚ ਨਸ਼ੇ ਦੀ ਸਮੱਗਲਿੰਗ ਤੋਂ ਕਮਾਈ ਡਰੱਗ ਮਨੀ, ਮੋਬਾਇਲ ਅਤੇ ਇੰਟਰਨੈੱਟ ਦੀ ਵਰਤੋਂ ਕਰ ਕੇ ਐਪ/ ਯੂ. ਪੀ. ਆਈ. ਸਿਸਟਮ ਰਾਹੀਂ ਆਪਣੇ ਜਾਣਕਾਰ ਵਿਅਕਤੀਆਂ ਅਤੇ ਰਿਸ਼ਤੇਦਾਰਾਂ ਨੂੰ ਭੇਜਦੇ ਹਨ ਅਤੇ ਅੱਗੋਂ ਇਹ ਡਰੱਗ ਮਨੀ ਨੀਰੂ ਬਾਲਾ ਪਤਨੀ ਰਾਜ ਕੁਮਾਰ ਉਰਫ ਰਾਜੂ ਵਾਸੀ ਰਾਜਘਾਟ ਰੋਡ ਮੱਛੀ ਮੰਡੀ ਫਿਰੋਜ਼ਪੁਰ ਸ਼ਹਿਰ ਅਤੇ ਗੀਤਾਂਜਲੀ ਪਤਨੀ ਸੋਨੂੰ ਟਿੱਡੀ ਵਾਸੀ ਪ੍ਰੇਮ ਨਗਰ ਫਿਰੋਜ਼ਪੁਰ ਦੇ ਵੱਖ-ਵੱਖ ਬੈਂਕ ਖਾਤਿਆਂ ’ਚ ਟਰਾਂਸਫਰ ਕਰ ਦਿੰਦੇ ਹਨ, ਜਿਸ ਕਾਰਨ ਨਾਮਜ਼ਦ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ |
ਇਹ ਵੀ ਪੜ੍ਹੋ : ਕੈਨੇਡਾ 'ਚ ਨੌਕਰੀ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਪਰੇਸ਼ਾਨ ਕਰੇਗੀ ਤਾਜ਼ਾ 'ਤਸਵੀਰ'
ਜਾਂਚ ਦੌਰਾਨ ਨੀਰੂ ਬਾਲਾ ਦੇ ਵੱਖ-ਵੱਖ ਬੈਂਕ ਖਾਤਿਆਂ ’ਚ ਵੱਖ-ਵੱਖ ਐਪ/ਯੂ. ਪੀ. ਆਈ. ਰਾਹੀਂ 1 ਕਰੋੜ 13 ਲੱਖ 54 ਹਜ਼ਾਰ 988 ਰੁਪਏ ਦਾ ਲੈਣ-ਦੇਣ ਹੋਣ ਦਾ ਪਤਾ ਲੱਗਾ, ਜਿਸ ਕਾਰਨ ਨੀਰੂ ਬਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ ’ਤੇ ਮੋਬਾਇਲ ਫੋਨ ਵੀਵੋ ਵਾਈ 75, ਜੋ ਕਿ ਲੈਣ-ਦੇਣ ਦੇ ਲਈ ਵਰਤਿਆ ਜਾ ਰਿਹਾ ਸੀ, ਉਸ ਦੇ ਘਰੋਂ ਬਰਾਮਦ ਕੀਤਾ ਗਿਆ ।
ਇਹ ਵੀ ਪੜ੍ਹੋ : ਮੁੜ ਲੋਕ ਸਭਾ 'ਚ ਜਾਣ ਦੀ ਤਿਆਰੀ 'ਚ ਜੁਟੇ ਬੀਬਾ ਬਾਦਲ, ਇਸ ਹਲਕੇ ਤੋਂ ਅਜ਼ਮਾ ਸਕਦੇ ਨੇ ਕਿਸਮਤ
ਏ. ਆਈ. ਜੀ. ਲਖਬੀਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ 5 ਅਕਤੂਬਰ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸੋਨੂੰ ਉਰਫ ਟਿੱਡੀ ਅਤੇ ਅਮਰੀਕ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ, ਜਿਨ੍ਹਾਂ ਦੀ ਸੂਚਨਾ ਜੇਲ੍ਹ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਗਈ ਅਤੇ ਇਸ ਦੇ ਆਧਾਰ ’ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਕੋਲੋਂ ਇਕ ਕੀਪੈਡ ਮੋਬਾਇਲ, ਸੈਮਸੰਗ ਮੋਬਾਇਲ, ਸਿਮ ਅਤੇ ਬੈਟਰੀ ਬਰਾਮਦ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8