ਫਿਰੋਜ਼ਪੁਰ ਪੁਲਸ ਵੱਲੋਂ ਹੋਟਲਾਂ ਦੀ ਚੈਕਿੰਗ

Tuesday, Dec 31, 2024 - 11:24 AM (IST)

ਫਿਰੋਜ਼ਪੁਰ ਪੁਲਸ ਵੱਲੋਂ ਹੋਟਲਾਂ ਦੀ ਚੈਕਿੰਗ

ਫਿਰੋਜ਼ਪੁਰ (ਕੁਮਾਰ) : ਐੱਸ. ਐੱਸ. ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਦੀ ਅਗਵਾਈ ਹੇਠ ਪੁਲਸ ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਹੋਟਲਾਂ ਅਤੇ ਸਰਾਵਾਂ ਦੀ ਚੈਕਿੰਗ ਕੀਤੀ ਗਈ। ਜੋ ਲੋਕ ਹੋਟਲਾਂ ਅਤੇ ਸਰਾਵਾਂ ’ਚ ਠਹਿਰੇ ਹੋਏ ਹਨ, ਉਨ੍ਹਾਂ ਹੋਟਲਾਂ ਤੇ ਸਰਾਵਾਂ ਦੇ ਰਜਿਸਟਰ ’ਚ ਦਰਜ ਰਿਕਾਰਡ ਦੀ ਜਾਂਚ ਕੀਤੀ ਗਈ।

ਇਸ ਮੌਕੇ ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਸਾਰੇ ਹੋਟਲ ਮਾਲਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਹੋਟਲ ’ਚ ਠਹਿਰਨ ਵਾਲੇ ਹਰੇਕ ਵਿਅਕਤੀ ਦਾ ਸ਼ਨਾਖਤੀ ਕਾਰਡ ਅਤੇ ਆਧਾਰ ਕਾਰਡ ਚੈੱਕ ਕਰਨ ਅਤੇ ਇਸ ਦੀ ਕਾਪੀ ਆਪਣੇ ਕੋਲ ਰੱਖਣ। ਉਨ੍ਹਾਂ ਦੱਸਿਆ ਕਿ ਸਾਰੇ ਹੋਟਲ ਮਾਲਕਾਂ ਅਤੇ ਸਰਾਏ ਵਾਲਿਆਂ ਨੂੰ ਪੁਲਸ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਦੇ ਟੈਲੀਫੋਨ ਨੰਬਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਉਨ੍ਹਾਂ ਦੇ ਹੋਟਲ ’ਚ ਠਹਿਰਣ ਲਈ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ। ਉਨ੍ਹਾਂ ਫਿਰੋਜ਼ਪੁਰ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਫਿਰੋਜ਼ਪੁਰ ’ਚ ਕੋਈ ਵੀ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ।


author

Babita

Content Editor

Related News