ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਗੁਰਪ੍ਰੀਤ ਸੇਖੋਂ ਨੂੰ ਮਿਲੀ ਜ਼ਮਾਨਤ: ਐਡਵੋਕੇਟ ਰੰਧਾਵਾ

Friday, Dec 12, 2025 - 09:57 PM (IST)

ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਗੁਰਪ੍ਰੀਤ ਸੇਖੋਂ ਨੂੰ ਮਿਲੀ ਜ਼ਮਾਨਤ: ਐਡਵੋਕੇਟ ਰੰਧਾਵਾ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਪੁਲਸ ਵੱਲੋਂ ਬਜੀਦਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਮਹਿਲਾ ਉਮੀਦਵਾਰ ਦੇ ਪਤੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਫਿਰੋਜ਼ਪੁਰ ਪੁਲਸ ਨੇ ਅੱਜ ਇੱਕ ਮੁਕਦਮੇ ਵਿੱਚ ਗ੍ਰਿਫਤਾਰ ਕਰ ਲਿਆ ਸੀ, ਜਿਸ ਨੂੰ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।
 
ਇਹ ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਦੇ ਵਕੀਲ ਅਰਸ਼ਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਸ ਦੀ ਇਸ ਕਾਰਵਾਈ ਦੇ ਖਿਲਾਫ ਉਨ੍ਹਾਂ ਨੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲ ਰੁੱਖ ਕੀਤਾ ਸੀ ਅਤੇ ਮਾਨਯੋਗ ਅਦਾਲਤ ਵੱਲੋਂ ਗੁਰਪ੍ਰੀਤ ਸਿੰਘ ਸੇਖੋ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ ਜਿਸ ਨੂੰ ਹੁਣ ਫਿਰੋਜ਼ਪੁਰ ਪੁਲਸ ਨੂੰ ਰਿਹਾਅ ਕਰਨਾ ਹੋਵੇਗਾ।
 


author

Baljit Singh

Content Editor

Related News