ਫਿਰੋਜ਼ਪੁਰ ਪੁਲਸ ਨੇ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੱਡੀ ਖ਼ੇਪ ਫੜ੍ਹੀ, 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Thursday, Jan 15, 2026 - 10:26 AM (IST)
ਫਿਰੋਜ਼ਪੁਰ : ਫਿਰੋਜ਼ਪੁਰ ਪੁਲਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲਸ ਨੇ 2 ਮੁਲਜ਼ਮਾਂ ਨੂੰ 4.013 ਕਿੱਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪੁਲਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖ਼ੇਪ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ। ਪਿਛਲੇ ਸਬੰਧ ਵੀ ਸਾਹਮਣੇ ਆਏ ਹਨ, ਜੋ ਇਸ ਕਾਰਵਾਈ ਪਿੱਛੇ ਮਜ਼ਬੂਤ ਸਰਹੱਦ ਪਾਰ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ।
ਫਿਰੋਜ਼ਪੁਰ ਦੇ ਮਮਦੋਟ ਪੁਲਸ ਥਾਣੇ ਵਿਖੇ ਇਸ ਸਬੰਧੀ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਬਾਰੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਨਾਰਕੋ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
