ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’

Monday, Feb 08, 2021 - 06:02 PM (IST)

ਫਿਰੋਜ਼ਪੁਰ (ਕੁਮਾਰ) - ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦਾ ਵਿਰੋਧ ਕਰਦੇ ਹੋਏ ਇਕ ਵਿਅਕਤੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਇੱਕ ਪੱਤਰ ਲਿਖ ਕੇ ਸਤਲੁਜ ਦਰਿਆ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਛਾਲ ਮਾਰਦੇ ਸਮੇਂ ਉਕਤ ਵਿਅਕਤੀ ਨੂੰ ਡਿਊਟੀ ’ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੇ ਬੜੀ ਮੁਸ਼ਕਲ ਨਾਲ ਦਰਿਆ ’ਚੋਂ ਬਾਹਰ ਸੁਰੱਖਿਅਤ ਕੱਢ ਲਿਆ। ਵਾਰ-ਵਾਰ ਪੁੱਛਣ ’ਤੇ ਆਪਣਾ ਨਾਮ ਪਤਾ ਦੱਸਣ ਤੋਂ ਇਨਕਾਰ ਕਰਦੇ ਹੋਏ ਉਕਤ ਵਿਅਕਤੀ ਨੇ ਕਿਹਾ ਕਿ ਉਹ ਕਿਸਾਨੀ ਮਸਲੇ ਨੂੰ ਹੱਲ ਕਰਵਾਉਣਾ ਚਾਹੁੰਦਾ ਹੈ। ਇਸ ਮਸਲੇ ਦੇ ਸਬੰਧ ’ਚ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਸਿੱਧੀ ਗੱਲ ਕਰਨਾ ਚਾਹੁੰਦਾ ਹੈ। 

PunjabKesari

ਪੜ੍ਹੋ ਇਹ ਵੀ ਖ਼ਬਰ - ਦਿਲ ਦੀ ਧੜਕਣ ਵਧਣ ਅਤੇ ਘਟਣ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ

ਉਸ ਨੇ ਕਿਹਾ ਕਿ ਉਹ ਕਿਸਾਨ ਅੰਦੋਲਨ ’ਚ ਭਾਗ ਲੈਣ ਲਈ ਦਿੱਲੀ ਗਿਆ ਸੀ ਅਤੇ ਦੋ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਉਹ ਪ੍ਰਧਾਨ ਮੰਤਰੀ ਨੂੰ ਮਿਲ ਨਹੀਂ ਸਕਿਆ। ਇਸੇ ਲਈ ਉਹ ਹੁਣ ਮੀਡੀਆ ਦੇ ਰਾਹੀਂ ਚਾਹੁੰਦਾ ਹੈ ਕਿ ਪ੍ਰਧਾਨ ਮੰਤਰੀ ਉਸ ਨੂੰ ਸਮਾਂ ਦੇਣ ਅਤੇ ਉਸ ਨਾਲ ਆਹਮਣੇ ਸਾਹਮਣੇ ਗੱਲ ਕਰਨ। ਉਸ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਮੇਰੇ ਨਾਲ ਸਿੱਧੀ ਗੱਲ ਕਰਦੇ ਹਨ ਤਾਂ ਤੁਰੰਤ ਉਸ ਕਿਸਾਨੀ ਮਸਲੇ ਦਾ ਹੱਲ ਨਿਕਲ ਆਵੇਗਾ। ਪੱਤਰਕਾਰਾਂ ਵੱਲੋਂ ਉਸ ਦਾ ਨਾਮ ਪਤਾ ਪੁੱਛਣ ’ਤੇ ਉਸਨੇ ਕਿਹਾ ਕਿ ਉਹ ਆਪਣਾ ਨਾਮ ਪਤਾ ਅਤੇ ਫੋਨ ਨੰਬਰ ਨਹੀਂ ਦੱਸ ਸਕਦਾ ਅਤੇ ਉਸ ਦੀ ਸਿਰਫ਼ ਇੱਕ ਹੀ ਮੰਗ ਹੈ ਕਿ ਉਸ ਦੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਾਈ ਜਾਵੇ। 

ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਬੀ.ਐੱਸ.ਐੱਫ. ਦੇ ਜਵਾਨਾਂ ਨੇ ਦੱਸਿਆ ਕਿ ਇਹ ਵਿਅਕਤੀ ਸਕੂਟਰ ’ਤੇ ਆਇਆ, ਜਿਸ ਤੋਂ ਇਸ ਨੇ ਦਰਿਆ ਵਿੱਚ ਛਾਲ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਜਿਵੇਂ ਉਨ੍ਹਾਂ ਨੇ ਇਸ ਵਿਅਕਤੀ ਨੂੰ ਦਰਿਆ ਵਿਚ ਛਾਲ ਮਾਰਦੇ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਸਬੰਧਿਤ ਅਧਿਕਾਰੀਆਂ ਤੇ ਪੁਲਸ ਨੂੰ ਸੂਚਨਾ ਦੇ ਦਿੱਤੀ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੀ.ਐੱਸ.ਐੱਫ. ਦਾ ਜਵਾਨ ਖ਼ੁਦ ਦਰਿਆ ’ਚ ਛਾਲ ਮਾਰ ਕੇ ਉਸ ਨੂੰ ਸੁਰੱਖਿਅਤ ਕੱਢ ਕੇ ਬਾਹਰ ਲੈ ਆਇਆ। ਉਨ੍ਹਾਂ ਦੱਸਿਆ ਕਿ ਸਕੂਟਰ ਵਿਚੋਂ ਇਕ ਵਿਅਕਤੀ ਵੱਲੋਂ ਲਿਖਿਆ ਗਿਆ ਉਨ੍ਹਾਂ ਨੂੰ ਇਕ ਪੱਤਰ ਮਿਲਿਆ ਹੈ। ਸਮਾਚਾਰ ਲਿਖੇ ਜਾਣ ਤੱਕ ਬੀ.ਐੱਸ.ਐੱਫ. ਤੇ ਪੁਲਸ ਨੇ ਇਸ ਘਟਨਾ ਨੂੰ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - Health Tips : ਖਾਣਾ ਖਾਣ ਤੋਂ ਬਾਅਦ ਕੀ ਤੁਸੀਂ ਵੀ ਢਿੱਡ ’ਚ ਭਾਰੀਪਨ ਮਹਿਸੂਸ ਕਰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਨੋਟ - ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ


rajwinder kaur

Content Editor

Related News