ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਪਿਓ

Thursday, Apr 28, 2022 - 10:03 AM (IST)

ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਪਿਓ

ਤਲਵੰਡੀ ਭਾਈ/ਫਿਰੋਜ਼ਪੁਰ (ਗੁਲਾਟੀ, ਕੁਮਾਰ) : ਜਾਣਕਾਰੀ ਮੁਤਾਬਕ ਗੁਰਸੇਵਕ ਸਿੰਘ ਉਰਫ ਸੇਵਕ (20) ਪੁੱਤਰ ਗੁਰਮੁਖ ਸਿੰਘ ਵਾਸੀ ਬਸਤੀ ਪਿਆਰੇਆਣਾ ਦਾ ਦੁਪਹਿਰ ਸਮੇਂ ਘਰੇਲ਼ੂ ਝਗੜੇ ਕਾਰਨ ਆਪਣੇ ਹੀ ਪਿਓ ਗੁਰਮੁਖ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕ਼ਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਦੱਸਿਆ ਜਾਂਦਾ ਹੈ ਜਦੋਂ ਗੁਰਮੁਖ ਸਿੰਘ ’ਤੇ ਉਸ ਦੇ ਪੁੱਤਰ ਨੇ ਵਾਰ ਕੀਤੇ ਤਾਂ ਉਹ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਕਮਰੇ ਤੋਂ ਬਾਹਰ ਨਿਕਲਿਆ ਪਰ ਆਪਣੇ ‘ਆਪ’ ਨੂੰ ਬਚਾ ਨਾ ਸਕਿਆ। ਘਟਨਾ ਨੂੰ ਅੰਜਾਮ ਦੇ ਕੇ ਗੁਰਸੇਵਕ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਗੁਰਮੁਖ ਸਿੰਘ ਦੇ ਚਾਚਾ ਅਮਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਮ੍ਰਿਤਕ ਕੰਬਾਈਨ ’ਤੇ ਡਰਾਈਵਰ ਸੀ ਅਤੇ 3 ਮਹੀਨਿਆਂ ਮਗਰੋਂ ਬੀਤੇ ਦਿਨ ਹੀ ਘਰ ਪਰਤਿਆ ਸੀ। ਗੁਰਸੇਵਕ ਸਿੰਘ ਅੰਮ੍ਰਿਤਧਾਰੀ ਨੌਜਵਾਨ ਹੈ ਅਤੇ ਬਾਬਾ ਬੁੱਢਾ ਦਲ ਨਾਲ ਜੁੜਿਆ ਹੋਇਆ ਹੈ। ਕਤਲ ਕਰਨ ਤੋਂ ਬਾਅਦ ਗੁਰਸੇਵਕ ਸਿੰਘ ਫਰਾਰ ਹੋ ਗਿਆ ਹੈ ਅਜੇ ਤੱਕ ਉਸ ਦਾ ਕੋਈ ਪਤਾ ਨਹੀਂ ਲੱਗਿਆ।

ਇਹ ਵੀ ਪੜ੍ਹੋ : ਅਬੋਹਰ ਤੋਂ ਦੁਖਦਾਇਕ ਖ਼ਬਰ, ਪਿਓ ਨੇ 9 ਸਾਲਾ ਪੁੱਤਰ ਸਮੇਤ ਨਹਿਰ 'ਚ ਮਾਰੀ ਛਾਲ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਥਾਣਾ ਕੁੱਲਗੜ੍ਹੀ ਦੇ ਇੰਚਾਰਜ ਜਸਵੰਤ ਸਿੰਘ ਆਪਣੀ ਟੀਮ ਨਾਲ ਪੁੱਜੇ। ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਲਈ ਫਿਰੋਜ਼ਪੁਰ ਵਿਖੇ ਭੇਜਿਆ। ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਅਤੇ ਮੁਲਜ਼ਮ ਗੁਰਸੇਵਕ ਸਿੰਘ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਮੋਟਰਸਾਈਕਲ ਦੇ ਪਾਰਟ ਨੂੰ ਮੋਡੀਫਾਈ ਕਰ ਬਣਾਉਂਦਾ ਸੀ ਹਥਿਆਰ, ਹੈਂਡ ਮੇਡ ਪਿਸਤੌਲ ਸਣੇ ਚੜ੍ਹਿਆ ਪੁੁਲਸ ਹੱਥ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


author

Anuradha

Content Editor

Related News