ਚੋਣਾਂ ਦੇ ਐਲਾਨ ਤੋਂ ਪਹਿਲਾਂ ਫਿਰੋਜ਼ਪੁਰ ਦੇ SSP ਦਾ ਤਬਾਦਲਾ, ਹੋਰ ਵੀ ਬਦਲੇ ਕਈ ਅਧਿਕਾਰੀ

Saturday, Jan 08, 2022 - 04:04 PM (IST)

ਚੋਣਾਂ ਦੇ ਐਲਾਨ ਤੋਂ ਪਹਿਲਾਂ ਫਿਰੋਜ਼ਪੁਰ ਦੇ SSP ਦਾ ਤਬਾਦਲਾ, ਹੋਰ ਵੀ ਬਦਲੇ ਕਈ ਅਧਿਕਾਰੀ

ਜਲੰਧਰ— ਪੰਜਾਬ ’ਚ ਨਵਾਂ ਡੀ. ਜੀ. ਪੀ. ਲੱਗਦੇ ਹੀ ਪੁਲਸ ਅਧਿਕਾਰੀਆਂ ’ਤੇ ਗਾਜ ਡਿੱਗਣੀ ਸ਼ੁਰੂ ਹੋ ਗਈ ਹੈ। ਵੀ. ਕੇ. ਭਵਰਾ ਦੇ ਡੀ. ਜੀ. ਪੀ. ਲੱਗਣ ਦੇ ਬਾਅਦ ਪੰਜਾਬ ਪੁਲਸ ’ਚ ਤੁਰੰਤ ਤਬਾਦਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਹੀ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਥੇ ਦੱਸ ਦੇਈਏ ਕਿ ਫਿਰੋਜ਼ਪੁਰ ’ਚ ਬੀੇਤ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਹੋਣ ਸੁਰੱਖਿਆ ’ਚ ਹੋਣ ਵਾਲੀ ਕੁਤਾਹੀ ਨੂੰ ਲੈ ਕੇ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਚਰਚਾ ’ਚ ਰਹੇ ਸਨ। 

ਇਹ ਵੀ ਪੜ੍ਹੋ: ਵੱਡੀ ਖ਼ਬਰ: ਵੀਰੇਸ਼ ਕੁਮਾਰ ਭਵਰਾ ਬਣੇ ਪੰਜਾਬ ਦੇ ਨਵੇਂ ਡੀ. ਜੀ. ਪੀ.

PunjabKesari

ਇਸ ਦੇ ਨਾਲ ਹੀ ਗੁਰਦਾਸਪੁਰ ਅਤੇ ਬਰਨਾਲਾ ਦੇ ਐੱਸ. ਐੱਸ. ਪੀ. ਦਾ ਵੀ ਤਬਾਦਲਾ ਕੀਤਾ ਗਿਆ ਹੈ। ਪੰਜਾਬ ’ਚ ਨਵੇਂ ਡੀ. ਜੀ. ਪੀ. ਵੀ. ਕੇ. ਭਵਰਾ ਲੱਗਣ ਤੋਂ ਬਾਅਦ ਪੰਜਾਬ ਪੁਲਸ ’ਚ ਵੱਡੇ ਪੱਧਰ ’ਤੇ ਅਧਿਕਾਰਕੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹੜੇ ਅਧਿਕਾਰੀਆਂ ਦੇ ਅੱਜ ਤਬਾਦਲੇ ਕੀਤੇ ਗਏ ਹਨ, ਉਨ੍ਹਾਂ ’ਚ 7 ਆਈ. ਪੀ. ਐੱਸ. ਅਤੇ 2 ਪੀ. ਪੀ. ਐੱਸ. ਅਧਿਕਾਰੀ ਸ਼ਾਮਲ ਹਨ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦੇ ਘਰ ’ਚ ਕੋਰੋਨਾ ਦੀ ਐਂਟਰੀ, ਪਤਨੀ ਤੇ ਪੁੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News