ਸਤਲੁਜ 'ਚ ਊਫਾਨ : ਜਲੰਧਰ ਤੋਂ ਫਿਰੋਜ਼ਪੁਰ ਜਾਣ ਵਾਲੀਆਂ 7 ਟਰੇਨਾਂ ਰੱਦ
Monday, Aug 19, 2019 - 10:45 AM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਸਤਲੁਜ ਦਰਿਆ 'ਚ ਆਏ ਹੜ੍ਹ ਕਾਰਨ ਟਰੇਨਾਂ ਵੀ ਪ੍ਰਭਾਵਿਤ ਹੋਈਆਂ ਹਨ। ਫਿਰੋਜ਼ਪੁਰ ਰੇਲਵੇ ਡਿਵੀਜ਼ਨ ਨੇ ਹੜ੍ਹ ਦੇ ਕਾਰਨ ਫਿਰੋਜ਼ਪੁਰ ਤੋਂ ਚੱਲਣ ਵਾਲੀਆਂ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਲੰਧਰ ਤੋਂ ਫਿਰੋਜ਼ਪੁਰ ਆਉਣ ਵਾਲੀਆਂ ਸੱਤ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਦੋ ਦਾ ਰਸਤਾ ਬਦਲ ਦਿੱਤਾ ਗਿਆ ਹੈ।