ਫਿਰੋਜ਼ਪੁਰ 'ਚ ਪਾਕਿ ਅਧਾਰਿਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁੰਨ ਕਾਬੂ

Saturday, May 07, 2022 - 01:52 AM (IST)

ਫਿਰੋਜ਼ਪੁਰ 'ਚ ਪਾਕਿ ਅਧਾਰਿਤ ਅੱਤਵਾਦੀ ਮਾਡਿਊਲ ਦੇ 2 ਹੋਰ ਕਾਰਕੁੰਨ ਕਾਬੂ

ਚੰਡੀਗੜ੍ਹ (ਰਮਨਜੀਤ) : ਪਾਕਿਸਤਾਨ ਅਧਾਰਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਰਿੰਦਾ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਨਾਲ ਸਬੰਧਿਤ 2 ਕਾਰਕੁੰਨਾਂ ਨੂੰ ਪੰਜਾਬ ਪੁਲਸ ਨੇ ਸ਼ੁੱਕਰਵਾਰ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅਕਾਸ਼ਦੀਪ ਉਰਫ ਅਕਾਸ਼ ਵਾਸੀ ਫਿਰੋਜ਼ਪੁਰ ਤੇ ਜਸ਼ਨਪ੍ਰੀਤ ਸਿੰਘ ਉਰਫ ਜੱਸ ਵਾਸੀ ਫਰੀਦਕੋਟ ਵਜੋਂ ਹੋਈ ਹੈ। ਐੱਸ. ਐੱਸ. ਪੀ. ਫਿਰੋਜ਼ਪੁਰ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਤੋਂ ਗ੍ਰਿਫਤਾਰ ਕੀਤੇ ਗਏ 4 ਮੁਲਜ਼ਮਾਂ ਦੇ ਖੁਲਾਸੇ 'ਤੇ ਪੰਜਾਬ ਪੁਲਸ ਵੱਲੋਂ ਇਸ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ : 'ਸੋਸ਼ਲ ਮੀਡੀਆ 'ਤੇ ਵਾਇਰਲ ਦੁੱਧ ਨਾਲ ਨਹਾਉਂਦੇ ਵਿਅਕਤੀ ਦੀ ਵੀਡੀਓ ਦਾ ਵੇਰਕਾ ਨਾਲ ਕੋਈ ਸਬੰਧ ਨਹੀਂ'

ਉਨ੍ਹਾਂ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਫਾਜ਼ਿਲਕਾ ਨੇ ਜ਼ਿਲ੍ਹਾ ਪੁਲਸ ਫਿਰੋਜ਼ਪੁਰ ਨਾਲ ਮਿਲ ਕੇ ਇਨ੍ਹਾਂ ਦੋਵਾਂ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ, ਜਦੋਂ ਉਹ ਕਰਨਾਲ 'ਚ ਆਪਣੇ 4 ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਖੁਦ ਲਈ ਸੁਰੱਖਿਅਤ ਜਗ੍ਹਾ ਲੱਭਣ ਲਈ ਆਪਣੀ ਮਹਿੰਦਰਾ ਸਕਾਰਪੀਓ ਕਾਰ 'ਚ ਫਿਰੋਜ਼ਪੁਰ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਹਰਿਆਣਾ ਪੁਲਸ ਨੇ ਵੀਰਵਾਰ ਨੂੰ 4 ਮੁਲਜ਼ਮਾਂ, ਜਿਨ੍ਹਾਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਵਿੰਜੋਕੇ ਵਾਸੀ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਤੇ ਲੁਧਿਆਣਾ ਦੇ ਪਿੰਡ ਭਟੀਆਂ ਦੇ ਭੁਪਿੰਦਰ ਸਿੰਘ ਦੇ ਤੌਰ 'ਤੇ ਹੋਈ, ਨੂੰ ਵਿਸਫੋਟਕ ਸਮੱਗਰੀ ਨਾਲ ਫੜਿਆ ਸੀ।

ਇਹ ਵੀ ਪੜ੍ਹੋ : ਵੇਰਕਾ ਦੀ ਚੜ੍ਹਤ ਦੇਖ ਵਿਰੋਧੀ ਘਬਰਾਏ : ਹਰਪਾਲ ਚੀਮਾ

ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਸ ਨੇ ਗੈਂਗਸਟਰ ਰਾਜਵੀਰ ਸਿੰਘ ਉਰਫ ਰਾਜਾ, ਜਿਸ ਨੇੂ ਗੁਰਪ੍ਰੀਤ ਨੂੰ ਰਿੰਦਾ ਨਾਲ ਮਿਲਵਾਇਆ ਸੀ, ਨੂੰ ਵੀ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਹੈ। ਰਾਜਾ ਖ਼ਿਲਾਫ਼ ਦਰਜਨਾਂ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤੇ ਗਏ ਦੋਵੇਂ ਗੁਰਗੇ ਪਾਕਿਸਤਾਨ ਤੋਂ ਰਿੰਦਾ ਅਤੇ ਆਈ.ਐੱਸ.ਆਈ. ਵੱਲੋਂ ਭੇਜੀਆਂ ਜਾਣ ਵਾਲੀਆਂ ਖੇਪਾਂ ਨੂੰ ਉਨ੍ਹਾਂ ਦੇ ਕਹੇ ਮੁਤਾਬਕ ਅੱਗੇ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕਰਦੇ ਸਨ।

ਇਹ ਵੀ ਪੜ੍ਹੋ : ਜਨਤਾ ਬਜਟ 'ਤੇ ਉਦਯੋਗਪਤੀਆਂ ਦੇ ਸੁਝਾਅ ਲੈਣ ਪੁੱਜੇ ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ 'ਤੇ ਵਿੰਨ੍ਹੇ ਨਿਸ਼ਾਨੇ

ਐੱਸ.ਐੱਸ.ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਅਕਾਸ਼ ਨੇ ਖੁਲਾਸਾ ਕੀਤਾ ਕਿ ਰਿੰਦਾ ਨੇ ਡਰੋਨ ਰਾਹੀਂ ਵਿਸਫੋਟਕ ਖੇਪ ਭੇਜੀ ਸੀ ਅਤੇ ਉਸ ਨੇ ਗੁਰਪ੍ਰੀਤ ਨਾਲ ਮਿਲ ਕੇ ਇਹ ਖੇਪ ਆਪਣੀ ਦਾਦੀ ਦੇ ਪਿੰਡ ਵਿਚ ਪ੍ਰਾਪਤ ਕੀਤੀ ਅਤੇ ਇਹ ਖੇਪ ਰਿੰਦਾ ਵੱਲੋਂ ਭੇਜੇ ਟਿਕਾਣਿਆਂ 'ਤੇ ਰੱਖ ਦਿੱਤੀ। ਮੁਲਜ਼ਮਾਂ ਖ਼ਿਲਾਫ਼ ਫਿਰੋਜ਼ਪੁਰ ਕੈਂਟ ਥਾਣੇ ਵਿਚ ਯੂ. ਏ. ਪੀ. (ਏ) ਐਕਟ, ਵਿਸਫੋਟਕ ਐਕਟ ਤੇ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਨਵਾਂ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਂ ਦਾ ਬਿਆਨ ਆਇਆ ਸਾਹਮਣੇ, ਕਹੀ ਵੱਡੀ ਗੱਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News