ਫਿਰੋਜ਼ਪੁਰ 'ਚ ਦੋ ਧਿਰਾਂ ਵਿਚਾਲੇ ਝੜਪ, ਚਲੇ ਇੱਟਾਂ ਰੋੜੇ (ਤਸਵੀਰਾਂ)
Wednesday, Jan 30, 2019 - 04:17 PM (IST)

ਫਿਰੋਜ਼ਪੁਰ (ਸਨੀ, ਕੁਮਾਰ) - ਫਿਰੋਜ਼ਪੁਰ 'ਚ ਮਨਜੀਤ ਪੈਲੇਸ ਨੇੜੇ 2 ਧਿਰਾਂ 'ਚ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਨੇੜੇ ਖੜ੍ਹੇ ਲੋਕਾਂ ਨੇ ਵੀਡੀਓ ਬਣਾ ਲਈ। ਇਸ ਝੜਪ 'ਚ ਦੋਵੇਂ ਧਿਰਾਂ ਨੇ ਇਕ-ਦੂਜੇ 'ਤੇ ਇਟਾਂ ਵਰ੍ਹਾਈਆਂ, ਜਿਸ ਕਾਰਨ ਕਈ ਕਾਰਾਂ ਦੇ ਸ਼ੀਸ਼ੇ ਟੁੱਟ ਗਏ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਵਲੋਂ ਬਣਾਈਆਂ ਵੀਡੀਓ 'ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਹ ਲੋਕ ਇਕ-ਦੂਜੇ 'ਤੇ ਪੱੱਥਰਾਂ ਨਾਲ ਹਮਲਾ ਕਰ ਰਹੇ ਹਨ। ਦੱਸ ਦੇਈਏ ਕਿ ਪੁਲਸ ਨੇ ਇਕ ਧਿਰ ਦੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੀ ਧਿਰ ਦੇ ਨੌਜਵਾਨ ਮੌਕੇ 'ਤੇ ਫਰਾਰ ਹੋ ਗਏ।
ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ.ਐੱਚ.ਓ. ਪੁਸ਼ਪਿੰਦਰ ਪਾਲ ਨੇ ਦੱਸਿਆ ਕਿ ਉਕਤ ਨੌਜਵਾਨ ਆਈ.ਟੀ.ਆਈ. ਦੇ ਵਿਦਿਆਰਥੀ ਸਨ, ਜੋ ਕਿਸੇ ਗੱਲ ਨੂੰ ਲੈ ਕੇ ਆਪਸ 'ਚ ਲੜ ਪਏ ਸਨ।