ਥਾਣੇ ਪਿੱਛੋਂ ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Friday, Nov 09, 2018 - 05:35 PM (IST)

ਫਿਰੋਜ਼ਪੁਰ,(ਕੁਮਾਰ)— ਫਿਰੋਜ਼ਪੁਰ 'ਚ ਥਾਣਾ ਸਦਰ ਦੇ ਪਿੱਛੇ ਪੁਲਸ ਨੂੰ ਇਕ ਅਣਪਛਾਤੇ ਨੌਜਵਾਨ ਦੀ ਖੂਨ ਨਾਲ ਲੱਥਪਥ ਲਾਸ਼ ਮਿਲੀ। ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ 'ਚ ਲੈ ਕੇ ਉਸ ਦੀ ਪਛਾਣ ਅਤੇ ਕਾਤਲਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 22-23 ਸਾਲ ਹੈ ਅਤੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸ ਦਾ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਲੈ ਕੇ ਇਲਾਕੇ 'ਚ ਕਾਫੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕੇ ਦੇ ਲੋਕ ਪੁਲਸ ਕੋਲ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਹੇ ਹਨ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ।