ਧੀ ਸਮੇਤ ਪੇਕੇ ਜਾ ਰਹੀ ਸੀ ਗਰਭਵਤੀ ਔਰਤ, ਹਾਦਸੇ 'ਚ ਦੋਵਾਂ ਦੀ ਮੌਤ (ਵੀਡੀਓ)
Saturday, Oct 13, 2018 - 01:11 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਵਾਪਰੇ ਦਰਦਨਾਕ ਹਾਦਸੇ 'ਚ ਇਕ ਗਰਭਵਤੀ ਔਰਤ ਤੇ ਉਸਦੀ ਬੇਟੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਲਾਰਾਮ ਦੀ ਰਹਿਣ ਵਾਲੀ ਬਿੰਦਰ ਆਪਣੀ 3 ਸਾਲਾ ਬੇਟੀ ਏਕਮ ਸਮੇਤ ਪਿਤਾ ਨਾਲ ਪੇਕੇ ਘਰ ਜਾ ਰਹੀ ਸੀ। ਰਸਤੇ 'ਚ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਇਨਾਂ ਭਿਆਨਕ ਸੀ ਕਿ ਮੌਕੇ 'ਤੇ ਹੀ ਮਾਂ-ਧੀ ਦੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਜ਼ਖਮੀ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਇਆ। ਇਸ ਉਪਰੰਤ ਪੁਲਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਲਿਆ ਜਦਕਿ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।