ਫਿਰੋਜ਼ਪੁਰ : 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

02/06/2019 6:01:04 PM

ਫਿਰੋਜ਼ਪੁਰ (ਸਨੀ, ਕੁਮਾਰ) - ਫਿਰੋਜ਼ਪੁਰ ਵਿਜੀਲੈਂਸ ਵਿਭਾਗ ਨੇ ਐਂਟੀ ਫਰਾਡ ਸਟਾਫ 'ਚ ਤਾਇਨਾਤ ਏ.ਐੱਸ.ਆਈ.ਕੁਲਵੰਤ ਚੰਦ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਏ.ਐੱਸ.ਆਈ.ਕੁਲਵੰਤ ਚੰਦ ਦੀ ਗ੍ਰਿਫਤਾਰੀ ਡੀ.ਐੱਸ.ਪੀ. ਮੱਖਣ ਸਿੰਘ ਦੀ ਅਗਵਾਈ 'ਚ ਕੀਤੀ ਗਈ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਵਿਜੀਲੈਂਸ ਫਿਰੋਜ਼ਪੁਰ ਹਰਗੋਬਿੰਦ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਵਿੰਦਰ ਸਿੰਘ ਪੁੱਤਰ ਸੂਬਾ ਸਿੰਘ ਨੇ ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ ਦੇ ਖਿਲਾਫ ਦਰਖਾਸਤ ਦਿੱਤੀ ਸੀ, ਜਿਸ ਦੀ ਜਾਂਚ ਐਂਟੀ ਫਰਾਡ ਸਟਾਫ ਫਿਰੋਜ਼ਪੁਰ ਦੇ ਏ.ਐੱਸ.ਆਈ ਕੁਲਵੰਤ ਚੰਦ ਵਲੋਂ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਮੁਤਾਬਕ ਏ.ਐੱਸ.ਆਈ. ਕੁਲਵੰਤ ਚੰਦ ਨੇ ਉਸ ਦੇ ਪੱਖ 'ਚ ਰਿਪੋਰਟ ਪੇਸ਼ ਕਰਨ ਲਈ ਉਸ ਤੋਂ 15 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 12 ਹਜ਼ਾਰ 'ਚ ਤੈਅ ਹੋਣ 'ਤੇ ਉਸ ਨੂੰ 5 ਹਜ਼ਾਰ ਰੁਪਏ ਦੇ ਦਿੱਤੇ। ਮਿਲੀ ਸ਼ਿਕਾਇਤ ਦੇ ਆਧਾਰ 'ਤੇ ਛਾਪੇਮਾਰੀ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਗਵਾਹ ਡਾ. ਗੁਰਵਿੰਦਰ ਸਿੰਘ, ਵਿਜੇ ਕੁਮਾਰ ਕਲਰਕ ਪੀ.ਡਬਲਿਊ.ਡੀ.ਬੀ.ਐੱਡ ਆਰ ਅਤੇ ਮਲਕੀਅਤ ਸਿੰਘ ਪੁੱਤਰ ਸੂਬਾ ਸਿੰਘ ਪ੍ਰਾਈਵੇਟ ਗਵਾਹ ਦੀ ਮੌਜੂਦਗੀ 'ਚ ਏ.ਐੱਸ.ਆਈ. ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।


rajwinder kaur

Content Editor

Related News