ਮਾਨ ਸਰਕਾਰ ਦੀ ਨਿਵੇਕਲੀ ਪਹਿਲ : ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਵਾਲਾ 'ਫਿਰੋਜ਼ਪੁਰ' ਬਣਿਆ ਪਹਿਲਾ ਜ਼ਿਲ੍ਹਾ

Saturday, Dec 17, 2022 - 04:23 PM (IST)

ਮਾਨ ਸਰਕਾਰ ਦੀ ਨਿਵੇਕਲੀ ਪਹਿਲ : ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਵਾਲਾ 'ਫਿਰੋਜ਼ਪੁਰ' ਬਣਿਆ ਪਹਿਲਾ ਜ਼ਿਲ੍ਹਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ 'ਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਇੱਥੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫ਼ਾਈ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂਹਰਸਾਈ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ. ਐੱਲ. ਬੀਜ) ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਨੇ ਫਰਜ਼ੀ ਕਾਲ ਸੈਂਟਰ 'ਤੇ ਮਾਰਿਆ ਛਾਪਾ, ਵਿਦੇਸ਼ੀ ਲੋਕਾਂ ਨਾਲ ਕੀਤਾ ਜਾਂਦਾ ਸੀ ਇਹ ਕਾਰਾ (ਤਸਵੀਰਾਂ)

ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ ਰੋਜ਼ਾਨਾ ਰਹਿੰਦ- ਖੂੰਹਦ ਨੂੰ ਐੱਮ. ਆਰ. ਐੱਫ. ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੀ ਰੀ-ਸਾਈਕਲਿੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ ਡੋਰ-ਟੂ -ਡੋਰ 85 ਫ਼ੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ, ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ। ਕੈਬਨਿਟ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ 100 ਫ਼ੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਆਟੋ ਚਾਲਕ ਦੀ ਦਰਿੰਦਗੀ, ਧੀਆਂ ਵਰਗੀ ਮਾਸੂਮ ਨੂੰ ਅਗਵਾ ਕਰਕੇ ਕੀਤੀ ਸ਼ਰਮਨਾਕ ਹਰਕਤ

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਫ਼ਨਾ ਹੈ ਕਿ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਇਸ ਦਿਸ਼ਾ ਵੱਲ ਇਕ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਤੋਂ ਕੀਤੀ ਹੈ, ਹੁਣ ਹੋਰ ਵੀ ਜ਼ਿਲ੍ਹਿਆਂ 'ਚ ਇਸ ਮੁਹਿੰਮ ਨੂੰ ਅੱਗੇ ਲਿਜਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਮੰਤਰੀ ਨੇ ਦੱਸਿਆ ਕਿ ਇਹ ਕੰਮ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਧਾਈ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News