ਫਿਰੋਜ਼ਪੁਰ ਦੇ ਪਿੰਡ ''ਚ ਵੱਡੀ ਵਾਰਦਾਤ, ਜ਼ਮੀਨੀ ਝਗੜੇ ਕਾਰਨ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

Tuesday, Nov 02, 2021 - 09:53 AM (IST)

ਫਿਰੋਜ਼ਪੁਰ ਦੇ ਪਿੰਡ ''ਚ ਵੱਡੀ ਵਾਰਦਾਤ, ਜ਼ਮੀਨੀ ਝਗੜੇ ਕਾਰਨ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਨਵਾਂ ਬਾਰੇ ਕੇ ਵਿੱਚ ਮੰਗਲਵਾਰ ਸਵੇਰੇ ਪੁਰਾਣੇ ਜ਼ਮੀਨੀ ਝਗੜੇ ਨੂੰ ਲੈ ਕੇ 2 ਭਰਾਵਾਂ ਬਖਸ਼ੀਸ਼ ਸਿੰਘ ਅਤੇ ਕਾਬਲ ਸਿੰਘ ਪੁੱਤਰ ਮਹਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ

PunjabKesari

ਇਸ ਘਟਨਾ ਦੌਰਾਨ ਗੁਰਦੀਪ ਸਿੰਘ ਪੁੱਤਰ ਜਗਤਾਰ ਸਿੰਘ (40) ਅਤੇ ਜਰਨੈਲ ਸਿੰਘ ਪੁੱਤਰ ਕਰਤਾਰ ਸਿੰਘ (60) ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਿਆਂਦਾ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਐਡਵੋਕੇਟ ਜਨਰਲ APS ਦਿਓਲ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈl ਇਸ ਕਤਲਕਾਂਡ ਨੂੰ ਲੈ ਕੇ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈl
 ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News