ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ

Sunday, May 24, 2026 - 06:32 PM (IST)

ਫਿਰੋਜ਼ਪੁਰ ਮੰਡਲ ਵੱਲੋਂ ਪਲਾਸਟਿਕ ਦੇ ਖ਼ਾਤਮੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਲੁਧਿਆਣਾ (ਗੌਤਮ): ਫਿਰੋਜ਼ਪੁਰ ਮੰਡਲ ਵੱਲੋਂ 15 ਮਈ ਤੋਂ 5 ਜੂਨ ਤੱਕ ‘ਵਿਸ਼ਵ ਵਾਤਾਵਰਣ ਦਿਵਸ’ ਮੁਹਿੰਮ ਦੇ ਅੰਤਰਗਤ ਵੱਖ-ਵੱਖ ਜਨ-ਜਾਗਰੂਕਤਾ ਅਤੇ ਸਫ਼ਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿਚ 23 ਅਤੇ 24 ਮਈ ਨੂੰ "ਪਲਾਸਟਿਕ ਦੇ ਖ਼ਾਤਮੇ" ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੇ ਤਹਿਤ ਮੰਡਲ ਦੇ ਵਿਭਿੰਨ ਰੇਲਵੇ ਸਟੇਸ਼ਨਾਂ 'ਤੇ ਇਕ ਵਾਰ ਵਰਤੋਂ ਹੋਣ ਵਾਲੇ ਪਲਾਸਟਿਕ (ਸਿੰਗਲ ਯੂਜ਼ ਪਲਾਸਟਿਕ) ਦੀ ਵਰਤੋਂ ਨੂੰ ਘਟਾਉਣ ਅਤੇ ਰੇਲ ਉਪਭੋਗਤਾਵਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ।

ਮੁਹਿੰਮ ਦੇ ਅੰਤਰਗਤ ਰੇਲਵੇ ਸਟੇਸ਼ਨਾਂ 'ਤੇ ਸਥਾਪਿਤ ਪਲਾਸਟਿਕ ਬੋਤਲ ਕ੍ਰਸ਼ਿੰਗ ਮਸ਼ੀਨਾਂ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ ਗਈ ਤਾਂ ਜੋ ਪਲਾਸਟਿਕ ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਸਟੇਸ਼ਨਾਂ 'ਤੇ ਸਥਿਤ ਕੇਟਰਿੰਗ ਸਟਾਲਾਂ 'ਤੇ "ਸਿੰਗਲ ਯੂਜ਼ ਪਲਾਸਟਿਕ" ਦੇ ਖ਼ਾਤਮੇ ਦੀ ਪਾਲਣਾ ਲਈ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ ਗਈ। ਵੈਂਡਰਾਂ ਨੂੰ ਵਾਤਾਵਰਣ ਦੇ ਅਨੁਕੂਲ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਯਾਤਰੀਆਂ ਨੂੰ ਜਾਗਰੂਕ ਕਰਨ ਲਈ ਸਟੇਸ਼ਨ ਕੰਪਲੈਕਸਾਂ ਵਿਚ ਬੈਨਰ ਲਗਾਏ ਗਏ ਅਤੇ ਪੈਂਫਲੇਟ ਵੰਡੇ ਗਏ। ਰੇਲਵੇ ਸਟੇਸ਼ਨਾਂ 'ਤੇ ਪੀਣ ਵਾਲੇ ਪਾਣੀ ਦੇ ਸਾਰੇ ਸਥਾਨਾਂ ਦੀ ਸਾਫ਼-ਸਫ਼ਾਈ ਅਤੇ ਸੁਚਾਰੂ ਕਾਰਜਪ੍ਰਣਾਲੀ ਯਕੀਨੀ ਬਣਾਈ ਗਈ। ਯਾਤਰੀਆਂ ਨੂੰ ਆਪਣੀਆਂ ਪਾਣੀ ਦੀਆਂ ਬੋਤਲਾਂ ਨੂੰ ਦੁਬਾਰਾ ਭਰ ਕੇ ਵਰਤਣ ਲਈ ਉਤਸ਼ਾਹਿਤ ਕੀਤਾ ਗਿਆ, ਜਿਸ ਨਾਲ ਪਲਾਸਟਿਕ ਬੋਤਲਾਂ ਦੀ ਵਰਤੋਂ ਵਿੱਚ ਕਮੀ ਲਿਆਂਦੀ ਜਾ ਸਕੇ।


author

Anmol Tagra

Content Editor

Related News