ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ ''ਚੋਂ ਕੱਢਿਆ ਗਿਆ

Saturday, Feb 19, 2022 - 01:41 PM (IST)

ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ ''ਚੋਂ ਕੱਢਿਆ ਗਿਆ

ਫਿਰੋਜ਼ਪੁਰ (ਗੁਲਾਟੀ) : ਕਾਂਗਰਸ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਪਾਰਟੀ ਦੀ ਵਿਧਾਇਕ ਸਤਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ 'ਚੋਂ ਬਾਹਰ ਕੱਢਿਆ ਗਿਆ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਿਆਨਕ ਸੜਕ ਹਾਦਸੇ ਦੌਰਾਨ ਨਵਜੰਮੇ ਬੱਚੇ ਦੀ ਮੌਤ

ਦੱਸਣਯੋਗ ਹੈ ਕਿ ਫਿਰੋਜ਼ਪੁਰ ਦਿਹਾਤੀ ਹਲਕੇ ਤੋਂ ਸਤਕਾਰ ਕੌਰ ਦੀ ਥਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਿਸ ਦਾ ਸਤਕਾਰ ਕੌਰ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਲੁਧਿਆਣਾ ਅਦਾਲਤ 'ਚ ਦਰਜ ਹੋਇਆ ਮਾਮਲਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News