ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਸਰਗਰਮ (ਵੀਡੀਓ)

10/21/2018 1:39:47 PM

ਜਲੰਧਰ (ਸੁਨੀਲ ਮਹਾਜਨ)—ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ 'ਚ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਦੁੱਧ ਦੇ ਸੈਂਪਲ ਭਰੇ ਤੇ ਮਿਠਾਈ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਕੜੀ ਤਹਿਤ ਪਹਿਲਾਂ ਮਾਡਲ ਟਾਊਨ 'ਚ ਗੁਰੂ ਅਮਰਦਾਸ ਚੌਕ 'ਚ ਸਥਿਤ ਦੁਕਾਨ ਤੋਂ ਦੁੱਧ ਦੇ ਸੈਂਪਲ ਭਰੇ ਗਏ ਅਤੇ ਉਸ ਤੋਂ ਬਾਅਦ ਸੈਦਾ ਗੈਟ, ਰੈਣਕ ਬਾਜ਼ਾਰ 'ਚ ਦੁਕਾਨਾਂ ਤੋਂ ਸੈਂਪਲ ਭਰੇ ਗਏ। ਡੀ.ਐੱਚ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਹੈਲਥ ਵਿਭਾਗ ਰੂਟੀਨ 'ਚ ਜਾਂਚ ਕਰਦਾ ਰਹਿੰਦਾ ਹੈ ਪਰ ਤਿਉਹਾਰਾਂ ਦੇ ਸੀਜ਼ਨ ਕਾਰਨ ਜਾਂਚ ਮੁਹਿੰਮ ਤੇਜ਼ ਕੀਤੀ ਗਈ ਹੈ। 

ਦੱਸਣਯੋਗ ਹੈ ਕਿ ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਚੌਕਸ ਹੋ ਗਿਆ ਹੈ ਤੇ ਲਗਾਤਾਰ ਛਾਪੇਮਾਰੀ ਕਰਕੇ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਉਤਪਾਦਾਂ ਨੂੰ ਨਸ਼ਟ ਕਰ ਰਿਹਾ ਹੈ।