ਇਨਸਾਨੀਅਤ ਸ਼ਰਮਸਾਰ! ਲੁਧਿਆਣਾ ਵਿਖੇ ਖਾਲੀ ਪਲਾਟ ''ਚੋਂ ਮਿੱਟੀ ਨਾਲ ਭਰੇ ਕੱਪੜੇ ''ਚ ਮਿਲਿਆ ਭਰੂਣ
Thursday, Nov 19, 2026 - 12:47 PM (IST)
ਲੁਧਿਆਣਾ (ਰਾਜ)- ਲੁਧਿਆਣਾ ਸ਼ਹਿਰ ਦੇ ਮੁੰਡੀਆਂ ਕਲਾਂ ਦੇ ਲਕਸ਼ਮਣ ਨਗਰ ਇਲਾਕੇ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਾ ਸਾਹਮਣੇ ਆਈ। ਇਕ ਖਾਲੀ ਪਲਾਟ ਵਿੱਚੋਂ ਮਿੱਟੀ ਨਾਲ ਭਰੇ ਕੱਪੜੇ ਵਿੱਚ ਲਪੇਟਿਆ ਇਕ ਮਨੁੱਖੀ ਭਰੂਣ ਮਿਲਿਆ। ਭਰੂਣ 'ਤੇ ਕੀੜੇ ਘੁੰਮ ਰਹੇ ਸਨ, ਮਿਲਿਆ। ਇਸ ਭਿਆਨਕ ਦ੍ਰਿਸ਼ ਨੇ ਪੂਰੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਅਤੇ ਮੌਕੇ 'ਤੇ ਵੱਡੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ 'ਤੇ ਜਮਾਲਪੁਰ ਪੁਲਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਮੁੰਡੀਆਂ ਪੁਲਸ ਥਾਣੇ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਬੁੱਧਵਾਰ ਰਾਤ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਬਸਪਾ ਦੇ ਪੰਜਾਬ ਪ੍ਰਧਾਨ ਡਾ. ਕਰੀਮਪੁਰੀ
ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਸ਼ਾਮ ਲਕਸ਼ਮਣ ਨਗਰ ਇਲਾਕੇ ਦੇ ਵਸਨੀਕਾਂ ਨੇ ਇਕ ਖਾਲੀ ਪਲਾਟ ਵਿੱਚੋਂ ਮਿੱਟੀ ਨਾਲ ਭਰੇ ਕੱਪੜੇ ਦਾ ਇਕ ਸ਼ੱਕੀ ਟੁਕੜਾ ਪਿਆ ਵੇਖਿਆ। ਨੇੜਿਓਂ ਜਾਂਚ ਕਰਨ 'ਤੇ ਉਨ੍ਹਾਂ ਨੇ ਉਸ ਉੱਤੇ ਕੀੜੇ ਘੁੰਮਦੇ ਵੇਖੇ। ਸ਼ੱਕ ਹੋਣ ਮਗਰੋਂ ਸਥਾਨਕ ਲੋਕਾਂ ਨੇ ਉਸ ਉਤੇ ਪਾਣੀ ਪਾ ਕੇ ਮਿੱਟੀ ਸਾਫ਼ ਕੀਤੀ ਤਾਂ ਕੱਪੜੇ ਵਿਚ ਭਰੂਣ ਹੋਣ ਦੀ ਪੁਸ਼ਟੀ ਹੋਈ। ਇਹ ਖ਼ਬਰ ਪੂਰੇ ਇਲਾਕੇ 'ਚ ਜੰਗਲ ਦੀ ਅੱਗ ਵਾਂਗ ਫੈਲ ਗਈ, ਜਿਸ ਕਾਰਨ ਮੌਕੇ 'ਤੇ ਭਾਰੀ ਭੀੜ ਇਕੱਠੀ ਹੋ ਗਈ, ਜਿਸ ਨੇ ਇਸ ਅਣਮਨੁੱਖੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਨੌਜਵਾਨ ਦੀ ਮੌਤ! ਪਰਿਵਾਰ ਨੇ ਪੁਲਸ 'ਤੇ ਲਾਏ ਗੰਭੀਰ ਦੋਸ਼
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮੁੰਡੀਆਂ ਕਲਾਂ ਪੁਲਸ ਚੌਕੀ ਦੇ ਹੈੱਡ ਕਾਂਸਟੇਬਲ ਗੁਰਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਬੂਤ ਇਕੱਠੇ ਕੀਤੇ ਅਤੇ ਭਰੂਣ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ। ਪੁਲਸ ਅਧਿਕਾਰੀਆਂ ਮੁਤਾਬਕ ਪੋਸਟਮਾਰਟਮ ਅਤੇ ਹੋਰ ਜ਼ਰੂਰੀ ਮੈਡੀਕਲ ਟੈਸਟਾਂ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਭਰੂਣ ਕਿਸੇ ਮੁੰਡੇ ਦਾ ਹੈ ਜਾਂ ਕੁੜੀ ਦਾ। ਮੈਡੀਕਲ ਰਿਪੋਰਟ 'ਚ ਇਹ ਵੀ ਪਤਾ ਲੱਗੇਗਾ ਕਿ ਭਰੂਣ ਕਿੰਨੇ ਮਹੀਨੇ ਪੁਰਾਣਾ ਹੈ ਅਤੇ ਇਸ ਨੂੰ ਖਾਲੀ ਪਲਾਟ ਵਿੱਚ ਕਿੰਨਾ ਸਮਾਂ ਪਹਿਲਾਂ ਸੁੱਟਿਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ
ਪੁਲਸ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਸ ਭਰੂਣ ਨੂੰ ਖਾਲੀ ਪਲਾਟ 'ਚ ਕਿਸ ਨੇ ਅਤੇ ਕਿਹੜੇ ਹਾਲਾਤ ਵਿੱਚ ਛੱਡਿਆ ਸੀ। ਕੀ ਇਸ ਨੂੰ ਦਿਨ-ਦਿਹਾੜੇ ਸੁੱਟਿਆ ਗਿਆ ਸੀ ਜਾਂ ਰਾਤ ਦੇ ਹਨ੍ਹੇਰੇ ਵਿੱਚ? ਹੈੱਡ ਕਾਂਸਟੇਬਲ ਗੁਰਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਵੱਲ ਜਾਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਗਲੀਆਂ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
