ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੂੜੇ ਦੇ ਢੇਰ 'ਚੋਂ ਮਿਲਿਆ ਭਰੂਣ ਵੇਖ ਲੋਕਾਂ ਦੇ ਉੱਡੇ ਹੋਸ਼

Saturday, Feb 18, 2023 - 04:58 PM (IST)

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੂੜੇ ਦੇ ਢੇਰ 'ਚੋਂ ਮਿਲਿਆ ਭਰੂਣ ਵੇਖ ਲੋਕਾਂ ਦੇ ਉੱਡੇ ਹੋਸ਼

ਜਲੰਧਰ (ਜ. ਬ.)–ਥਾਣਾ ਰਾਮਾ ਮੰਡੀ ਅਧੀਨ ਸੰਤੋਸ਼ੀ ਨਗਰ ਵਿਚੋਂ ਬੱਚੇ ਦਾ ਭਰੂਣ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਜਾਣਕਾਰੀ ਦਿੰਦਿਆਂ ਸੰਤੋਸ਼ੀ ਨਗਰ ਨਿਵਾਸੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸੜਕ ’ਤੇ ਦੋਸਤਾਂ ਨਾਲ ਕਿਸੇ ਕੰਮ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਵੇਖਿਆ ਕਿ ਕੂੜੇ ਦੇ ਢੇਰ ਨੇੜੇ ਲੋਕਾਂ ਦੀ ਭੀੜ ਲੱਗੀ ਹੋਈ ਸੀ। ਇਸ ਦੌਰਾਨ ਪਤਾ ਲੱਗਾ ਕਿ ਕੂੜੇ ਦੇ ਢੇਰ ’ਤੇ ਬੱਚੇ ਦਾ ਭਰੂਣ ਪਿਆ ਹੋਇਆ ਸੀ, ਜਿਸ ਨੂੰ ਲੈ ਕੇ ਉਨ੍ਹਾਂ ਸਬੰਧਤ ਥਾਣਾ ਰਾਮਾ ਮੰਡੀ ਦੀ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਚਾਚੇ ਦੀਆਂ ਅੱਖਾਂ ਸਾਹਮਣੇ ਵਾਪਰਿਆ ਦਰਦਨਾਕ ਹਾਦਸਾ, ਵਹਿੰਦਿਆਂ-ਵਹਿੰਦਿਆਂ ਮੌਤ ਦੇ ਮੂੰਹ ’ਚ ਚਲਾ ਗਿਆ 17 ਸਾਲਾ ਭਤੀਜਾ

PunjabKesari

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕੀਤੀ। ਸਬ-ਇੰਸਪੈਕਟਰ ਸੁਖਵੰਤ ਸਿੰਘ ਪੁਲਸ ਟੀਮ ਨਾਲ ਪੁੱਜੇ ਅਤੇ ਬੱਚੇ ਦੇ ਭਰੂਣ ਨੂੰ ਸਿਵਲ ਹਸਪਤਾਲ ਲੈ ਗਏ। ਉਨ੍ਹਾਂ ਦੱਸਿਆ ਕਿ ਕਾਜ਼ੀ ਮੰਡੀ ਤੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਥੇ ਕੂੜੇ ਦੇ ਢੇਰ ’ਤੇ ਲੜਕੇ ਦਾ ਭਰੂਣ ਪਿਆ ਹੋਇਆ ਹੈ। ਉਨ੍ਹਾਂ ਉਸ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਕਢਵਾ ਰਹੀ ਹੈ ਤਾਂ ਕਿ ਮੁਲਜ਼ਮਾਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈਣ ਲਈ ਖ਼ਪਤਕਾਰਾਂ ਦੀ ਵਧੀ ਪ੍ਰੇਸ਼ਾਨੀ, ਜਾਣੋ ਕਿਉਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News