ਕਲਯੁੱਗੀ ਮਾਂ ਨੂੰ ਭੋਰਾ ਤਰਸ ਨਾ ਆਇਆ! ਜੰਮਣ ਤੋਂ ਪਹਿਲਾਂ ਹੀ ਖੋਹ ਲਏ ਮਾਸੂਮ ਦੇ ਸਾਹ

Saturday, Aug 10, 2024 - 03:03 PM (IST)

ਕਲਯੁੱਗੀ ਮਾਂ ਨੂੰ ਭੋਰਾ ਤਰਸ ਨਾ ਆਇਆ! ਜੰਮਣ ਤੋਂ ਪਹਿਲਾਂ ਹੀ ਖੋਹ ਲਏ ਮਾਸੂਮ ਦੇ ਸਾਹ

ਲੁਧਿਆਣਾ (ਤਰੁਣ): ਲੁਧਿਆਣਾ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਗੰਦੇ ਨਾਲੇ ਅੰਦਰੋਂ ਬੱਚੇ ਦਾ ਭਰੂਣ ਮਿਲਿਆ ਹੈ। ਲੋਕਾਂ ਨੇ ਜਦੋਂ ਭਰੂਣ ਵੇਖਿਆ ਤਾਂ ਉਨ੍ਹਾਂ ਨੂੰ ਭਾਜੜਾਂ ਪੈ ਗਈਆਂ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦੇ ਕੇ ਭਰੂਣ ਨੂੰ ਬਾਹਰ ਕੱਢਿਆ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ। ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੀ ਔਰਤ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ 4 ਮੁਲਾਜ਼ਮਾਂ 'ਤੇ ਐਕਸ਼ਨ! 3 ਨੂੰ ਕੀਤਾ ਮੁਅੱਤਲ, 1 ਲਾਈਨ ਹਾਜ਼ਰ; ਪੜ੍ਹੋ ਕੀ ਹੈ ਪੂਰਾ ਮਾਮਲਾ

ਜਾਣਕਾਰੀ ਮੁਤਾਬਕ ਇਹ ਘਟਨਾ ਬੁੱਢਾ ਦਰਿਆ ਨੇੜੇ ਦੀ ਹੈ। ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਇੱਥੇ ਗੰਦੇ ਨਾਲੇ ਅੰਦਰ ਕਿਸੇ ਬੱਚੇ ਦਾ ਭਰੂਣ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਭਰੂਣ ਨੂੰ ਲੋਕਾਂ ਦੀ ਮਦਦ ਨਾਲ ਗੰਦੇ ਨਾਲੇ 'ਚੋਂ ਬਾਹਰ ਕੱਢਿਆ ਗਿਆ ਤੇ ਸਿਵਲ ਹਸਪਤਾਲ ਪਹੁੰਚਇਆ ਗਿਆ। ਫ਼ਿਲਹਾਲ ਇਹ ਭਰੂਣ ਕਿਸ ਨੇ ਸੁੱਟਿਆ, ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। 

ਇਹ ਖ਼ਬਰ ਵੀ ਪੜ੍ਹੋ - ਸਕੂਲੋਂ ਆਉਣ ਮਗਰੋਂ ਘਰੋਂ ਨਿਕਲੇ ਭੈਣ-ਭਰਾ ਨਹੀਂ ਪਰਤੇ ਘਰ! 78 ਕਿੱਲੋਮੀਟਰ ਦੂਰੋਂ ਮਿਲਿਆ ਸੁਰਾਗ

ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਣਪਛਾਤੀ ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉੱਥੇ ਹੀ ਆਲੇ-ਦੁਆਲੇ ਦੇ ਹਸਪਤਾਲਾਂ ਵਿਚ ਵੀ ਅਜਿਹੇ ਮਾਮਲੇ ਬਾਰੇ ਘੋਖ ਕੀਤੀ ਜਾ ਰਹੀ ਹੈ, ਜਿਸ ਵਿਚ ਅਜਿਹੀ ਸ਼ੱਕੀ ਗਰਭਵਤੀ ਔਰਤ ਬਾਰੇ ਕੋਈ ਸੁਰਾਗ ਮਿਲ ਸਕੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News