ਇਨਸਾਨੀਅਤ ਸ਼ਰਮਸਾਰ! ਕਿਲ੍ਹਾ ਰਾਏਪੁਰ ''ਚ ਨਾਲੀ ''ਚੋਂ ਮਿਲਿਆ ਭਰੂਣ
Wednesday, Feb 05, 2025 - 04:16 PM (IST)
ਲੁਧਿਆਣਾ (ਰਾਜ): ਪਿੰਡ ਕਿਲ੍ਹਾ ਰਾਏਪੁਰ ਦੀ ਇਕ ਨਾਲੀ ਵਿਚ ਭਰੂਣ ਪਿਆ ਮਿਲਿਆ। ਲੋਕਾਂ ਨੇ ਇਸ ਨੂੰ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਇਸ ਮਗਰੋਂ ਥਾਣਾ ਡੇਹਲੋਂ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਭਰੂਣ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਬਿਜਲੀ ਦੀ ਲਿਸ਼ਕੋਰ ਨਾਲ ਹੋਵੇਗੀ ਬਰਸਾਤ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਮਾਮਲੇ ਵਿਚ ਪੁਲਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਖੰਗਾਲ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਭਰੂਣ ਕਿਸ ਨੇ ਸੁੱਟਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8