ਖੰਨਾ 'ਚ ਇਨਸਾਨੀਅਤ ਸ਼ਰਮਸਾਰ : ਨਾਲੀ 'ਚ ਪਿਆ ਮਿਲਿਆ ਭਰੂਣ, ਲੋਕਾਂ 'ਚ ਫੈਲੀ ਸਨਸਨੀ
Thursday, Dec 01, 2022 - 02:39 PM (IST)
ਖੰਨਾ (ਵਿਪਨ) : ਖੰਨਾ ਰੇਲਵੇ ਰੋਡ 'ਤੇ ਨਾਲੀ 'ਚੋਂ ਕਰੀਬ 5 ਮਹੀਨਿਆਂ ਦਾ ਭਰੂਣ ਬਰਾਮਦ ਹੋਇਆ ਹੈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਜਾਣਕਾਰੀ ਮੁਤਾਬਕ ਲੋਕਾਂ ਨੇ ਦੱਸਿਆ ਕਿ ਭਰੂਣ ਨਾਲੀ 'ਚ ਸੁੱਟਿਆ ਹੋਇਆ ਸੀ।
ਇਹ ਵੀ ਪੜ੍ਹੋ : CBSE ਦੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਜ਼ਰੂਰ ਪੜ੍ਹਨ ਇਹ ਖ਼ਬਰ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼
ਜਦੋਂ ਉਨ੍ਹਾਂ ਨੇ ਇਸ ਨੂੰ ਦੇਖਿਆ ਤਾਂ ਨਾਲੀ 'ਚੋਂ ਬਾਹਰ ਕੱਢਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਭਰੂਣ ਮੁੰਡੇ ਦਾ ਦੱਸਿਆ ਜਾ ਰਿਹਾ ਹੈ। ਉੱਥੇ ਹੀ ਮੌਕੇ 'ਤੇ ਪੁੱਜੇ ਐੱਸ. ਐੱਚ. ਓ. ਸੰਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਰੂਣ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਸਰਕਾਰ ਹਸਪਤਾਲ 'ਚ ਭਰੂਣ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਖਰੜ 'ਚ ਵਿਆਹ ਵਾਲੇ ਘਰ ਅਚਾਨਕ ਪੈ ਗਈ ਰੇਡ, ਜਸ਼ਨ ਮਨਾ ਰਹੇ ਰਿਸ਼ਤੇਦਾਰ ਵੀ ਰਹਿ ਗਏ ਹੈਰਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ