ਜਲੰਧਰ ਵਿਖੇ ਬਸਤੀ ਬਾਵਾ ਖੇਲ ਦੀ ਨਹਿਰ ’ਚੋਂ ਮਿਲਿਆ ਨਵਜੰਮੇ ਬੱਚੇ ਦਾ ਭਰੂਣ, ਫੈਲੀ ਸਨਸਨੀ

Saturday, Jul 23, 2022 - 04:25 PM (IST)

ਜਲੰਧਰ ਵਿਖੇ ਬਸਤੀ ਬਾਵਾ ਖੇਲ ਦੀ ਨਹਿਰ ’ਚੋਂ ਮਿਲਿਆ ਨਵਜੰਮੇ ਬੱਚੇ ਦਾ ਭਰੂਣ, ਫੈਲੀ ਸਨਸਨੀ

ਜਲੰਧਰ (ਮ੍ਰਿਦੁਲ)— ਜਲੰਧਰ ਵਿਖੇ ਬਸਤੀ ਬਾਵਾ ਖੇਲ ਦੀ ਨਹਿਰ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ। ਸੂਚਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਭਰੂਣ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਭਿਜਵਾ ਦਿੱਤਾ ਹੈ। 

ਇਹ ਵੀ ਪੜ੍ਹੋ: ਜਲੰਧਰ ਤੋਂ ਲਾਪਤਾ ਔਰਤ ਦੀ ਲਾਸ਼ ਲਸਾੜਾ ਦੇ ਖੂਹ ’ਚੋਂ ਹੋਈ ਬਰਾਮਦ, ਮਿਲੇ ਫੋਨ ਤੋਂ ਖੁੱਲ੍ਹਣਗੇ ਕਈ ਰਾਜ਼

ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਕਿਸੇ ਰਾਹਗੀਰ ਨੇ ਬੱਚੇ ਦਾ ਭਰੂਣ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਬਸਤੀ ਪੀਰਦਾਦ ਇਲਾਕੇ ਦੇ ਸਾਹਮਣੇ ਪੈਂਦੀ ਨਹਿਰ ’ਚ ਲਾਵਾਰਿਸ ਭਰੂਣ ਪਿਆ ਹੈ। ਸੂਚਨਾ ਪਾ ਕੇ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਭਰੂਣ ਨੂੰ ਕਬਜ਼ੇ ਲੈ ਕੇ ਸਿਵਲ ਹਸਪਤਾਲ ’ਚ ਭੇਜਿਆ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਭਰੂਣ ਕਿੰਨੇ ਮਹੀਨਿਆਂ ਦਾ ਹੈ। ਪੁਲਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।  

ਇਹ ਵੀ ਪੜ੍ਹੋ: ਗੋਰਾਇਆ: ਭੈਣਾਂ ਨੇ ਸਿਰ 'ਤੇ ਸਿਹਰਾ ਸਜਾ ਫੁੱਟਬਾਲ ਖਿਡਾਰੀ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News