ਬਟਾਲਾ 'ਚ ਇਨਸਾਨੀਅਤ ਸ਼ਰਮਸਾਰ, ਸੜਕ ਕੰਢੇ ਲਿਫ਼ਾਫ਼ੇ 'ਚ ਪਿਆ ਮਿਲਿਆ 'ਭਰੂਣ'
Saturday, Jan 30, 2021 - 12:26 PM (IST)
ਬਟਾਲਾ (ਗੁਰਪ੍ਰੀਤ) : ਬਟਾਲਾ ਦੇ ਖਜੂਰੀ ਗੇਟ ਮੁਹੱਲੇ 'ਚ ਸ਼ਨੀਵਾਰ ਸਵੇਰੇ ਉਸ ਵੇਲੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਸੜਕ ਕੰਢੇ ਇਕ ਲਿਫ਼ਾਫ਼ੇ 'ਚ ਸੁੱਟਿਆ ਹੋਇਆ ਬੱਚੇ ਦਾ ਭਰੂਣ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ : ਲਾਲ ਕਿਲ੍ਹੇ ਦੇ ਘਟਨਾਚੱਕਰ ਮਗਰੋਂ 'ਕੈਪਟਨ' ਦਾ ਬਿਆਨ, 'ਕਿਸਾਨਾਂ ਨੂੰ ਬਦਨਾਮ ਨਾ ਕਰੋ'
ਜਾਣਕਾਰੀ ਮੁਤਾਬਕ ਇਸ ਘਟਨਾ ਦੀ ਸੂਚਨਾ ਰਾਹਗੀਰਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਸੀ। ਮੌਕੇ 'ਤੇ ਪਹੁੰਚੀ ਪੁਲਸ ਨੇ ਬੱਚੇ ਦੇ ਭਰੂਣ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਸਿਟੀ ਪੁਲਸ ਥਾਣੇ ਦੇ ਇੰਚਾਰਜ ਦਾ ਕਹਿਣਾ ਹੈ ਕਿ ਇਸ ਸਬੰਧੀ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਅੰਦੋਲਨ 'ਚ ਨਵੀਂ ਰੂਹ ਫੂਕਣ ਲਈ ਕਿਸਾਨਾਂ ਦਾ ਅਹਿਮ ਐਲਾਨ, ਪਿੰਡਾਂ 'ਚ ਜਾਰੀ ਹੋਏ ਦਿਸ਼ਾ-ਨਿਰਦੇਸ਼
ਇਸ ਬਾਰੇ ਗੱਲ ਕਰਦਿਆਂ ਸਿਵਲ ਹਸਪਤਾਲ ਦੇ ਐਸ. ਐਮ. ਓ. ਡਾ. ਸੰਜੀਵ ਭੱਲਾ ਨੇ ਕਿਹਾ ਕਿ ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਅੱਜ ਦੇ ਜ਼ਮਾਨੇ 'ਚ ਵੀ ਕੁੱਝ ਲੋਕ ਇਸ ਗੱਲ ਨੂੰ ਸਮਝਣ ਲਈ ਤਿਆਰ ਨਹੀਂ ਹੋ ਰਹੇ ਕਿ ਭਰੂਣ ਹੱਤਿਆ ਕਰਨਾ ਕਿੰਨਾ ਵੱਡਾ ਪਾਪ ਹੈ। ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਕੰਮ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਨੋਟ : ਸਮਾਜ 'ਚ ਹੋਈ ਰਹੀਆਂ ਭਰੂਣ ਹੱਤਿਆਵਾਂ ਬਾਰੇ ਸਾਂਝੀ ਕਰੋ ਆਪਣੀ ਰਾਏ