ਜਲੰਧਰ ''ਚ ਇਨਸਾਨੀਅਤ ਹੋਈ ਸ਼ਰਮਸਾਰ, ਘਰ ਦੇ ਬਾਥਰੂਮ ''ਚੋਂ ਮਿਲਿਆ ਭਰੂਣ

Tuesday, Dec 27, 2022 - 05:51 AM (IST)

ਜਲੰਧਰ ''ਚ ਇਨਸਾਨੀਅਤ ਹੋਈ ਸ਼ਰਮਸਾਰ, ਘਰ ਦੇ ਬਾਥਰੂਮ ''ਚੋਂ ਮਿਲਿਆ ਭਰੂਣ

ਜਲੰਧਰ (ਸੁਨੀਲ ਮਹਾਜਨ): ਜਲੰਧਰ ਵਿਚ ਉਸ ਵੇਲੇ ਇਨਸਾਨੀਅਤ ਸ਼ਰਮਸਾਰ ਹੋ ਗਈ ਜਦ ਇਲਾਕੇ ਦੇ ਇਕ ਘਰ ਅੰਦਰੋਂ ਭਰੂਣ ਮਿਲਿਆ। ਘਰ ਵਾਲਿਆਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੋਈ ਉਨ੍ਹਾਂ ਦੇ ਬਾਥਰੂਮ ਦੇ ਵਿਚ ਬੱਚੇ ਦਾ ਭਰੂਣ ਸੁੱਟ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਠੰਡ ਤੋਂ ਬਚਾਅ ਲਈ ਅੱਗ ਸੇਕਣ ਵਾਲੇ ਸਾਵਧਾਨ! ਕੋਲਿਆਂ ਦੀ ਭੱਠੀ ਕਾਰਨ ਪਰਿਵਾਰ ਦੇ 4 ਜੀਅ ਪੁੱਜੇ ਹਸਪਤਾਲ

ਜਾਣਕਾਰੀ ਮੁਤਾਬਕ ਸੋਮਵਾਰ ਦੇਰ ਸ਼ਾਮ ਨੂੰ ਸ਼ਹਿਰ ਦੇ ਅਬਾਦਪੁਰਾ ਵਿਚ ਖੂਹ ਵਾਲੀ ਗਲੀ ਵਿਚ ਇਕ ਘਰ ਵਿਚ ਬਾਥਰੂਮ 'ਚੋਂ ਭਰੂਣ ਮਿਲਿਆ। ਪਰਿਵਾਰ ਵੱਲੋਂ ਇਸ ਬਾਰੇ ਪੁਲਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 6 ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - ਹੁਣ ਤੇਜ਼ੀ ਅਤੇ ਸੁਰੱਖਿਅਤ ਢੰਗ ਨਾਲ ਪੁੱਜਣਗੇ ਪਾਰਸਲ, ਡਾਕ ਤੇ ਰੇਲ ਵਿਭਾਗ ਦਾ ਸਾਂਝਾ ਉਪਰਾਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਨੰਬਰ 6 ਦੇ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਉਕਤ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਵਿਚ ਰੁੱਝ ਗਈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਵੀ ਮੌਕਾ ਵੇਖਿਆ ਗਿਆ ਹੈ ਅਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News