ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

Friday, Jun 16, 2023 - 06:42 PM (IST)

ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਮੋਗਾ (ਆਜ਼ਾਦ) : ਮੰਗੇਤਰ ਵੱਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰਨ ’ਤੇ ਦੁਖੀ ਲੜਕੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਲੜਕੀ ਦੇ ਮੰਗੇਤਰ ਜਸਪ੍ਰੀਤ ਸਿੰਘ ਨਿਵਾਸੀ ਪਿੰਡ ਸ਼ੇਖਪੁਰਾ ਬਠਿੰਡਾ ਖ਼ਿਲਾਫ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬੋਹੜ ਸਿੰਘ ਨਿਵਾਸੀ ਪਿੰਡ ਭਲੂਰ ਨੇ ਕਿਹਾ ਕਿ ਉਸਦੀ ਭਾਣਜੀ ਪਰਮਜੀਤ ਕੌਰ (25) ਜਨਮ ਤੋਂ ਹੀ ਉਸ ਕੋਲ ਰਹਿੰਦੀ ਸੀ।

ਇਹ ਵੀ ਪੜ੍ਹੋ : ਮੁਕਤਸਰ ’ਚ ਹੋਏ ਡਾਕਟਰ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪਤਨੀ ਦੇ ਕਾਰੇ ਨੇ ਉਡਾਏ ਸਭ ਦੇ ਹੋਸ਼

ਕਰੀਬ ਇਕ ਸਾਲ ਪਹਿਲਾਂ ਅਸੀਂ ਕਥਿਤ ਦੋਸ਼ੀ ਜਸਪ੍ਰੀਤ ਸਿੰਘ ਨਾਲ ਉਸ ਦੀ ਮੰਗਣੀ ਕਰ ਦਿੱਤੀ ਸੀ, ਉਹ ਅਕਸਰ ਹੀ ਮੇਰੀ ਭਾਣਜੀ ਨਾਲ ਫੋਨ ’ਤੇ ਗੱਲ ਕਰਦਾ ਰਹਿੰਦਾ ਸੀ। ਬੀਤੀ 13 ਜੂਨ ਨੂੰ ਉਸ ਨੇ ਮੇਰੀ ਭਾਣਜੀ ਨੂੰ ਫੋਨ ਕਰ ਕੇ ਕਿਹਾ ਕਿ ਉਹ ਤੇਰੇ ਨਾਲ ਵਿਆਹ ਨਹੀਂ ਕਰਵਾ ਸਕਦਾ ਕਿਉਂਕਿ ਮੈਂ ਕਿਸੇ ਹੋਰ ਲੜਕੀ ਨਾਲ ਪਿਆਰ ਕਰਦਾ ਹਾਂ, ਜਿਸ ਕਾਰਨ ਮੇਰੀ ਭਾਣਜੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੋ ਗਈ ਅਤੇ ਉਸ ਨੇ ਆਪਣੇ ਮੰਗੇਤਰ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸਦੀ ਹਾਲਤ ਖਰਾਬ ਹੋ ਗਈ, ਜਦੋਂ ਸਾਨੂੰ ਪਤਾ ਲੱਗਾ ਤਾਂ ਅਸੀਂ ਉਸ ਨੂੰ ਮੁੱਦਕੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਮੋਗਾ ’ਚ ਵਪਾਰੀ ਨੇ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ, ਖੂਨ ਨਾਲ ਲਥਪਥ ਮਿਲੀ ਲਾਸ਼

ਬੋਹੜ ਸਿੰਘ ਨੇ ਕਿਹਾ ਕਿ ਮੇਰੀ ਭਾਣਜੀ ਨੇ ਆਪਣੇ ਮੰਗੇਤਰ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਹੈ। ਜਾਂਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਨੂੰ ਸੌਂਪ ਦਿੱਤਾ ਜਾਵੇਗਾ। ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਦੇ ਪੈਸੇ ਨਾਲ ਬਣਾਈਆਂ ਰੀਲਾਂ, ਮਾਸਟਰ ਮਾਈਂਡ ਕੁੜੀ ਦੀਆਂ ਤਸਵੀਰਾਂ ਹੋਈਆਂ ਵਾਇਰਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News