ਖੇਤਾਂ 'ਚ ਨਾੜ ਨੂੰ ਲਗਾਈ ਅੱਗ 'ਚ ਜਾ ਡਿੱਗਾ ਮੋਟਰਸਾਈਕਲ, ਜਿਊਂਦੀ ਸੜੀ ਕੁੜੀ
Thursday, Apr 24, 2025 - 06:26 PM (IST)

ਫਿਰੋਜ਼ਪੁਰ (ਮਲਹੋਤਰਾ) : ਵੀਰਵਾਰ ਪਿੰਡ ਨੂਰਪੁਰ ਸੇਠਾਂ ਵਿਚ ਇਕ ਮੋਟਰਸਾਈਕਲ ਕਣਕ ਦੀ ਨਾੜ ਨੂੰ ਲਗਾਈ ਅੱਗ ਵਿਚ ਜਾ ਡਿੱਗਿਆ ਜਿਸ ਕਾਰਨ ਮੋਟਰਸਾਈਕਲ ਸਵਾਰ ਕੁੜੀ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜ਼ਖਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸ.ਡੀ.ਐੱਮ. ਦਿਵਿਆ ਪੀ ਅਤੇ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪਤਾ ਲੱਗਾ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀ ਅਤੇ ਕੁੜੀ ਫਿਰੋਜ਼ਪੁਰ ਤੋਂ ਫਰੀਦਕੋਟ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਸਰਪੰਚਾਂ ਲਈ ਵਿਸ਼ੇਸ਼ ਹਦਾਇਤਾਂ ਜਾਰੀ
ਇਸ ਦੌਰਾਨ ਜਦੋਂ ਉਹ ਪਿੰਡ ਨੂਰਪੁਰ ਸੇਠਾਂ ਦੇ ਕੋਲ ਲੰਘ ਰਹੇ ਸਨ ਤਾਂ ਸੜਕ 'ਤੇ ਫੈਲੀ ਨਾੜ ਦੀ ਅੱਗ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਅਸੰਤੁਲਤ ਹੋ ਕੇ ਖੇਤਾਂ ਵਿਚ ਜਾ ਡਿੱਗੀ। ਚੀਕ-ਚਿਹਾੜਾ ਸੁਣ ਕੇ ਆਸਪਾਸ ਖੇਤਾਂ ਵਿਚ ਕੰਮ ਕਰ ਰਹੇ ਲੋਕ ਉਥੇ ਪਹੁੰਚੇ ਤਾਂ ਅੱਗ ਵਿਚ ਸੜਣ ਕਾਰਨ ਕੁੜੀ ਦੀ ਮੌਤ ਹੋ ਚੁੱਕੀ ਸੀ ਜਦਕਿ ਗੰਭੀਰ ਜ਼ਖਮੀ ਵਿਅਕਤੀ ਨੂੰ ਉਨ੍ਹਾਂ ਅੱਗ 'ਚੋਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਫਰੀਦਕੋਟ ਮੈਡੀਕਲ ਹਸਪਤਾਲ ਭੇਜਿਆ।
ਇਹ ਵੀ ਪੜ੍ਹੋ : ਪਿੰਡ ਨਦਾਮਪੁਰ 'ਚ ਪ੍ਰਵਾਸੀ ਮਜ਼ਦੂਰਾਂ ਨੇ ਕਰ 'ਤਾ ਵੱਡਾ ਕਾਂਡ, ਘਟਨਾ ਦੇਖ ਸਾਰੇ ਪਿੰਡ ਦੇ ਉਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e