ਅੰਮ੍ਰਿਤਸਰ ''ਚ ਹੈਰੋਇਨ ਲੈਣ ਗਏ ਤਸਕਰਾਂ ਦਾ ਪੁਲਸ ਐਨਕਾਊਂਟਰ, 2 ਦੇ ਲੱਗੀਆਂ ਗੋਲ਼ੀਆਂ
Friday, Nov 03, 2023 - 06:16 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਨਜ਼ਦੀਕ ਦੇਰ ਰਾਤ ਚੈਕਿੰਗ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਤੇ ਥਾਣਾ ਬਿਆਸ ਦੇ ਪੁਲਸ ਅਧਿਕਾਰੀ ਨੇ ਇਕ ਸਵਿਫ਼ਟ ਗੱਡੀ ਨੂੰ ਰੋਕ ਕੇ ਚੈੱਕ ਕਰਨ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਗੱਡੀ ਦੇ ਡਰਾਈਵਰ ਨੇ ਗੱਡੀ ਭਜਾ ਲਈ। ਇਸ 'ਤੇ ਜਦੋਂ ਪੁਲਸ ਅਧਿਕਾਰੀ ਨੇ ਆਪਣੀ ਗੱਡੀ ਇਨ੍ਹਾਂ ਦੀ ਗੱਡੀ ਨੂੰ ਰੋਕਣ ਭਜਾਈ ਤਾਂ ਮੁਲਜ਼ਮਾਂ ਵਲੋਂ ਗੋਲੀਆਂ ਚਲਾਈਆਂ ਗਈਆਂ । ਇਸ ਦੌਰਾਨ ਪੁਲਸ ਵਲੋਂ ਵੀ ਕਾਰਵਾਈ ਕਰਦੇ ਹੋਏ ਜਵਾਬੀ ਗੋਲੀਆਂ ਚਲਾਈਆਂ ਗਈਆਂ । ਜਿਸ ਦੇ ਚੱਲਦੇ ਦੋ ਮੁਲਜ਼ਮ ਗੋਲੀਆਂ ਲੱਗਣ ਨਾ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ। ਜਦੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਕੋਲੋਂ ਇੱਕ 32 ਬੋਰ ਦੀ ਪਿਸਤੌਲ 'ਤੇ 270 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚਾਰ ਮਾਮਲੇ ਦਰਜ ਹਨ। ਚੋਰੀਆਂ ਤੇ ਨਸ਼ੇ ਦੇ ਖ਼ਿਲਾਫ਼ ਇਹਨਾਂ ਦੇ ਮਾਮਲੇ ਦਰਜ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਪੁੱਛਗਿੱਛ ਕੀਤੀ ਗਈ ਤੇ ਪਤਾ ਲੱਗਾ ਕਿ ਇਹ ਰੋਪੜ ਦੇ ਰਹਿਣ ਵਾਲੇ ਹਨ। ਉਥੋਂ ਇਹ ਅੰਮ੍ਰਿਤਸਰ 'ਚ ਹੈਰੋਇਨ ਦੀ ਖੇਪ ਲੈਣ ਲਈ ਆਏ ਸਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮੁਲਜ਼ਮਾਂ ਦੇ ਕਿਸ-ਕਿਸ ਨਾਲ ਤਾਰ ਜੁੜੇ ਹਣ ਇਹ ਵੀ ਪਤਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8