ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਬਰਦਸਤ ਲੜਾਈ, 2 ਲੋਕ ਹੋਏ ਲਹੂ-ਲੁਹਾਨ
Tuesday, Oct 15, 2024 - 12:59 PM (IST)
ਬਠਿੰਡਾ (ਵਿਜੇ) : ਬਠਿੰਡਾ ਦੇ ਪਿੰਡ ਜੋਧਪੁਰ ਰਮਾਣਾ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਬੀਤੀ ਰਾਤ ਜ਼ਬਰਦਸਤ ਲੜਾਈ ਹੋ ਗਈ। ਇਸ ਲੜਾਈ ਦੌਰਾਨ 2 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਏਮਜ਼ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ।
ਉਕਤ ਲੋਕਾਂ ਦੀ ਪਛਾਣ ਕਾਵਲ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਜੋਧਪੁਰ ਰਮਾਣਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬੀਓ ਚੋਣਾਂ ਲਈ ਫਿਰ ਹੋ ਜਾਓ ਤਿਆਰ! ਅੱਜ ਹੋ ਸਕਦੈ ਤਾਰੀਖ਼ਾਂ ਦਾ ਐਲਾਨ
ਦਰਅਸਲ ਦੋਹਾਂ ਧਿਰਾਂ ਵਿਚਕਾਰ ਚੋਣਾਂ ਨੂੰ ਲੈ ਕੇ ਬਹਿਸਬਾਜ਼ੀ ਹੋਈ, ਜਿਸ ਨੇ ਗੰਭੀਰ ਰੂਪ ਲੈ ਲਿਆ ਅਤੇ 2 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8