ਕੰਧ ਦੇ ਝਗੜੇ ਨੂੰ ਲੈ ਕੇ ਪਿੰਡ ਸੁਖਾਨੰਦ ਵਿਖੇ ਚੱਲੀ ਗੋਲੀ, ਵੀਡੀਓ ਵੀ ਹੋਈ ਵਾਇਰਲ

Saturday, Nov 26, 2022 - 06:17 PM (IST)

ਕੰਧ ਦੇ ਝਗੜੇ ਨੂੰ ਲੈ ਕੇ ਪਿੰਡ ਸੁਖਾਨੰਦ ਵਿਖੇ ਚੱਲੀ ਗੋਲੀ, ਵੀਡੀਓ ਵੀ ਹੋਈ ਵਾਇਰਲ

ਸਮਾਲਸਰ (ਸੁਰਿੰਦਰ ਸੇਖਾਂ) : ਪੰਜਾਬ ਸਰਕਾਰ ਵੱਲੋਂ ਭਾਵੇਂ ਹਥਿਆਰਾਂ ਦੇ ਪ੍ਰਦਰਸ਼ਨ ਉਪਰ ਰੋਕ ਲਗਾ ਕੇ ਹਰ ਰੋਜ਼ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ  ਬੀਤੀ ਰਾਤ ਪੁਲਸ ਥਾਣਾ ਸਮਾਲਸਰ (ਮੋਗਾ) ਅਧੀਨ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਦੇ ਪਿੰਡ ਸੁਖਾਨੰਦ ਵਿਖੇ ਕੰਧ ਦੇ ਝਗੜੇ ਨੂੰ ਲੈ ਕੇ ਪਿੰਡ ਦੇ ਇਕ ਵਿਅਕਤੀ ਵੱਲੋਂ ਆਪਣੇ ਲਾਇਸੰਸੀ ਹਥਿਆਰ ਨਾਲ ਹਵਾਈ ਫਾਈਰਿੰਗ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਰਾਤ ਨੂੰ ਫਾਇਰਿੰਗ ਕਰਦੇ ਹੋਏ ਕੁਝ ਵਿਅਕਤੀਆਂ ਵੱਲੋਂ ਕੰਧ ਢਾਹੇ ਜਾਣ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਉਧਰ ਇਸ ਮਾਮਲੇ ਦੀ ਜਾਂਚ ਸਮਾਲਸਰ ਪੁਲਸ ਵੱਲੋਂ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਸਮਾਲਸਰ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਸੀ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। 


author

Gurminder Singh

Content Editor

Related News