ਲਡ਼ਾਈ-ਝਗਡ਼ੇ ’ਚ ਮਾਂ-ਪੁੱਤ ਜ਼ਖਮੀ
Tuesday, Jun 12, 2018 - 12:28 AM (IST)

ਰੂਪਨਗਰ, (ਵਿਜੇ)- ਜ਼ਿਲਾ ਰੂਪਨਗਰ ਦੇ ਪਿੰਡ ਕ੍ਰਿਸ਼ਨਪੁਰਾ ’ਚ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ’ਚ ਹੋਏ ਝਗਡ਼ੇ ’ਚ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਲਿਆਂਦਾ ਗਿਆ।
ਸਿਵਲ ਹਸਪਤਾਲ ’ਚ ਇਲਾਜ ਅਧੀਨ ਅਮਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੀ ਸ਼ਾਮਲਾਟ ਜ਼ਮੀਨ ਦੇ ਮਾਮਲੇ ’ਚ ਉਨ੍ਹਾਂ ਦਾ ਵਿਰੋਧੀ ਧਿਰ ਨਾਲ ਵਿਵਾਦ ਚੱਲ ਰਿਹਾ ਹੈ ਅਤੇ ਮਾਮਲਾ ਕੋਰਟ ਵਿਚ ਵਿਚਾਰ ਅਧੀਨ ਹੈ। ਬੀਤੇ ਦਿਨ ਵਿਰੋਧੀ ਧਿਰ ਦੇ ਵਿਅਕਤੀਆਂ ਨੇ ਅਮਰਜੀਤ ਸਿੰਘ ਨਾਲ ਕੁੱਟ-ਮਾਰ ਕੀਤੀ। ਜਿਸ ਦੇ ਬਚਾਅ ’ਚ ਜਦੋਂ ਉਸ ਦੀ ਮਾਤਾ ਬਲਵੀਰ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰ ਉੱਥੇ ਪਹੁੰਚੇ ਤਾਂ ਉਨ੍ਹਾਂ ਨਾਲ ਵੀ ਹੱਥੋਪਾਈ ਕੀਤੀ ਗਈ। ਜਿਸ ਦੇ ਬਾਅਦ ਜ਼ਖਮੀ ਅਮਰਜੀਤ ਸਿੰਘ ਅਤੇ ਉਸ ਦੀ ਮਾਤਾ ਬਲਵੀਰ ਕੌਰ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਅਮਰਜੀਤ ਸਿੰਘ ਨੇ ਦੱਸਿਆ ਕਿ ਕੁੱਟ-ਮਾਰ ਦੀ ਘਟਨਾ ਦੇ ਸਮੇਂ ਪੁਲਸ ਵੀ ਉੱਥੇ ਮੂਕਦਰਸ਼ਕ ਬਣੀ ਰਹੀ। ਇਸ ਮਾਮਲੇ ਦੇ ਸਬੰਧ ’ਚ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।