ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

Monday, Sep 26, 2022 - 05:10 PM (IST)

ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵਡਾਲਾ 'ਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਦੋ ਧੜਿਆਂ ਵਿਚਕਾਰ ਭਿਆਨਕ ਖ਼ੂਨੀ ਟਕਰਾਅ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦੋ ਧਿਰਾਂ ’ਚ ਇਹ ਝਗੜਾ ਉਸ ਸਮੇਂ ਹੋਇਆ, ਜਦੋਂ ਪਿੰਡ ਦੇ ਹੀ ਗੁਰਦੁਆਰਾ ਸਾਹਿਬ 'ਚ ਰੱਖੇ ਗਏ ਗ੍ਰੰਥੀ ਸਿੰਘ 'ਤੇ ਦੋਵਾਂ ਧੜਿਆਂ ਨੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਵਾਰ ਕੀਤਾ। ਇਸ ਘਟਨਾ ’ਚ 8 ਵੱਧ ਲੋਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਦੌਰਾਨ ਉਨ੍ਹਾਂ ਨੇ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ’ਚ ਰੱਖਿਆ ਹੋਇਆ ਗ੍ਰੰਥੀ ਸਿੰਘ ਜਾਦੂ-ਟੂਣਾ ਕਰਨ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਕੁਝ ਪਰਿਵਾਰਾਂ ਨੇ ਜਦੋਂ ਇਸ ਮਾਮਲੇ ਦਾ ਵਿਰੋਧ ਕੀਤਾ ਤਾਂ ਮਾਮਲਾ ਭਖ ਗਿਆ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਦੇ ਇਸ ਹਨੂੰਮਾਨ ਮੰਦਰ ’ਚ ਲੰਗੂਰ ਦੇ ਰੂਪ 'ਚ ਨਤਮਸਤਕ ਹੁੰਦੇ ਨੇ ਬੱਚੇ, ਦੁਸਹਿਰੇ ਤੱਕ ਚੱਲਦਾ ਹੈ ਮੇਲਾ

ਇਸ ਮਾਮਲੇ ਨੂੰ ਲੈ ਕੇ ਦੋ ਧੜੇ ਆਹਮੋ-ਸਾਹਮਣੇ ਹੋ ਗਏ, ਜਿਨ੍ਹਾਂ ਨੇ ਇਕ ਦੂਜੇ 'ਤੇ ਤੇਜ਼ਧਾਰ ਤਲਵਾਰਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ। ਇਸ ਹਮਲੇ ’ਚ 8 ਤੋ ਵੱਧ ਲੋਕ ਜ਼ਖ਼ਮੀ ਹੋ ਗਏ। ਲੜਾਈ ਦੀ ਇਹ ਸਾਰੀ ਘਟਨਾ ਉਥੇ ਲਗੇ ਕੈਮਰੇ 'ਚ ਕੈਦ ਹੋ ਗਈ, ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਘਟਨਾ ਸਥਾਨ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News