ਮਸ਼ਹੂਰ ਗਾਇਕ ਸਤਵਿੰਦਰ ਬੁੱਗਾ ਤੇ ਭਰਾ ਦਰਮਿਆਨ ਝਗੜਾ, ਭਰਜਾਈ ਦੀ ਮੌਤ, ਭਰਾ ਨੇ ਲਾਏ ਕਤਲ ਦੇ ਦੋਸ਼

12/24/2023 6:30:39 PM

ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਮਸ਼ਹੂਰ ਗਾਇਕ ਸਤਵਿੰਦਰ ਬੁੱਗਾ ’ਤੇ ਆਪਣੀ ਭਰਜਾਈ ਦੇ ਕਤਲ ਦੇ ਦੋਸ਼ ਲੱਗੇ ਹਨ। ਸਤਵਿੰਦਰ ਬੁੱਗਾ ਅਤੇ ਉਸ ਦੇ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਜ਼ਮੀਨ ਨੂੰ ਲੇ ਕੇ ਘਰੇਲੂ ਕਲੇਸ਼ ਪਿਛਲੇ ਕਾਫ਼ੀ ਸਮੇਂ ਤੋਂ ਚੱਲਿਆ ਆ ਰਿਹਾ ਹੈ। ਦਵਿੰਦਰ ਭੋਲਾ ਨੇ ਇਲਜ਼ਾਮ ਲਗਾਏ ਹਨ ਕਿ ਲੜਾਈ ਦਰਮਿਆਨ ਸਤਵਿੰਦਰ ਬੁੱਗਾ ਨੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਜਿਸ ਕਾਰਨ ਉਸਦੇ ਸਿਰ ’ਤੇ ਸੱਟ ਵੱਜੀ ਅਤੇ ਉਸ ਨਾਲ ਵੀ ਬੁਰੀ ਤਰ੍ਹਾਂ ਕੁੱਟ ਮਾਰ ਕੀਤੀ ਗਈ। ਇਸ ਉਪਰੰਤ ਉਹ ਆਪਣੀ ਪਤਨੀ ਨੂੰ ਲੈ ਕੇ ਸਰਕਾਰੀ ਹਸਪਤਾਲ ਖੇੜਾ ਵਿਖੇ ਇਲਾਜ ਲਈ ਪੁੱਜਾ ਜਿੱਥੇ ਉਸ ਦੀ ਪਤਨੀ ਨੂੰ ਹਾਲਤ ਖਰਾਬ ਹੋਣ ਕਰਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ ਅਤੇ ਫਤਿਹਗੜ੍ਹ ਸਾਹਿਬ ਹਸਪਤਾਲ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਜਿਸ ਦੀ ਰਸਤੇ ਵਿਚ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਮੈਡੀਕਲ ਕਾਲਜ ਦੀ ਵਿਦਿਆਰਥਣ ਦੀ ਵੀਡੀਓ ਕਾਲ ਰਿਕਾਰਡ ਕਰ ਬਣਾਈ ਵੀਡੀਓ, ਫਿਰ ਜੋ ਕੀਤਾ ਹੱਦ ਹੀ ਹੋ ਗਈ

ਦਵਿੰਦਰ ਭੋਲਾ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਮੌਤ ਹੋ ਜਾਣ ’ਤੇ ਉਹ ਆਪਣੀ ਪਤਨੀ ਦੀ ਲਾਸ਼ ਸਰਕਾਰੀ ਹਸਪਤਾਲ ਖੇੜਾ ਵਿਖੇ ਮੁੜ ਲੈ ਕੇ ਆਇਆ, ਜਿੱਥੇ ਡਾਕਟਰਾਂ ਵੱਲੋਂ ਐੱਮ. ਐੱਲ. ਆਰ. ਨਾ ਕੱਟੇ ਜਾਣ ਦੇ ਰੋਸ ਵਜੋਂ ਅਕਾਲੀ ਦਲ ਦੇ ਵਰਕਰਾਂ ਸਮੇਤ ਹਸਪਤਾਲ ਦੇ ਮੇਨ ਗੇਟ ਅੱਗੇ ਦੇਰ ਰਾਤ ਧਰਨਾ ਮਾਰ ਕੇ ਇਨਸਾਫ ਦੀ ਮੰਗ ਕੀਤੀ ਗਈ। ਉਧਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਸ ਮਾਮਲੇ ਵਿਚ ਮੌਤ ਲਈ ਜ਼ਿੰਮੇਵਾਰ ਸਤਵਿੰਦਰ ਬੁੱਗਾ ’ਤੇ ਮਾਮਲਾ ਦਰਜ ਕੀਤਾ ਜਾਵੇ ਅਤੇ ਜੇਕਰ ਪ੍ਰਸ਼ਾਸਨ ਨੇ ਕੋਈ ਢਿੱਲ ਮਿੱਠ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਸੰਘਰਸ਼ ਛੇੜਿਆ ਜਾਵੇਗਾ। ਦੂਜੇ ਪਾਸੇ ਸਤਵਿੰਦਰ ਬੁਗਾ ਭਾਵੇਂ ਕੈਮਰੇ ਸਾਹਮਣੇ ਨਹੀਂ ਆਇਆ ਪਰੰਤੂ ਉਸ ਧਿਰ ਵੱਲੋਂ ਉਨ੍ਹਾਂ ’ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰਿਆ ਗਿਆ ਅਤੇ ਮੌਤ ਦਾ ਕਾਰਨ ਕੋਈ ਹੋਰ ਵੀ ਹੋਣ ਦਾ ਸ਼ੱਕ ਜਤਾਇਆ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਇਕ ਹੋਰ ਵੱਡਾ ਹਾਦਸਾ, ਐੱਮ. ਬੀ. ਬੀ. ਐੱਸ. ਕਰ ਰਹੇ ਦੋ ਵਿਦਿਆਰਥੀਆਂ ਦੀ ਮੌਤ

ਉਧਰ ਸਰਕਾਰੀ ਹਸਪਤਾਲ ਖੇੜਾ ਵਿਖੇ ਡਿਊਟੀ ’ਤੇ ਤਾਇਨਾਤ ਮੈਡੀਕਲ ਅਫਸਰ ਡਾ. ਅਜੇਵੀਰ ਸਿੰਘ ਸੇਖੋਂ ਨੇ ਕਿਹਾ ਕਿ ਦਵਿੰਦਰ ਸਿੰਘ ਅਤੇ ਉਸ ਦੀ ਪਤਨੀ ਨੂੰ ਖੇੜਾ ਹਸਪਤਾਲ ’ਚੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਈ ਰੈਫਰ ਕਰ ਦਿੱਤਾ ਗਿਆ ਸੀ ਤੇ ਅਮਰਜੀਤ ਕੌਰ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਸੀ ਜਿਸ ਦੀ ਰਸਤੇ ਵਿਚ ਮੌਤ ਹੋ ਗਈ। ਉਧਰ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਬਸੀ ਪਠਾਣਾ ਮੋਹਿਤ ਸਿੰਗਲਾ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਜੋ ਅਸਲ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਅਮਰਜੀਤ ਕੌਰ ਦੇ ਪਤੀ ਦਵਿੰਦਰ ਸਿੰਘ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਮੋਗਾ ’ਚ ਪੁਲਸ ਮੁਲਾਜ਼ਮ ’ਤੇ ਹਮਲਾ, ਅਸਲਾ ਖੋਹ ਕੇ ਫਰਾਰ ਹੋਏ ਹਮਲਾਵਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh